13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

-ਨਗਰ ਨਿਗਮ/ਨਗਰ ਕੌਂਸਲ ਚੋਣਾਂ-2026- ਕਰਨਦੀਪ ਸਿੰਘ ਪੀ.ਸੀ.ਐੱਸ. ਫ਼ਰੀਦਕੋਟ ਦੇ ਅਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 23-05-2026
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਵਿਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ | ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਕਰਨਦੀਪ ਸਿੰਘ ਪੀ.ਸੀ.ਐੱਸ. ਨੂੰ ਜ਼ਿਲ੍ਹਾ ਫ਼ਰੀਦਕੋਟ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਜਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਵਿਸ਼ਾਲ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਕਮ ਮਾਈਨਿੰਗ ਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਫ਼ਰੀਦਕੋਟ ਨੂੰ ਉਨ੍ਹਾਂ ਦੇ ਨਾਲ ਲਾਇਜ਼ਨ ਅਫ਼ਸਰ ਤੇ ਗੁਰਜੀਤ ਸਿੰਘ ਉਪ ਮੰਡਲ ਅਫਸਰ ਡਰੇਨਜ਼ ਸਹਾਇਕ ਨੂੰ ਲਾਇਜ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਜਾਣਕਾਰੀ ਜਾਂ ਸੁਝਾਅ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਕਰਵਾਈ ਪੱਕੇ ਖ਼ਾਲਿਆਂ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਨਾਜਾਇਜ਼ ਪਿਸਟਲ ਤੇ ਜ਼ਿੰਦਾ ਰੌਂਦ ਸਮੇਤ ਦੋ ਨੌਜਵਾਨ ਕਾਬੂ <br/>
Ad Position 24