13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-05-2026
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਤਕਰੀਬਨ ਦੋ ਸਾਲ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ | ਇਸ ਦੇ ਬਾਵਜੂਦ ਪੰਜਾਬ ਵਿਚ ਬੀ.ਪੀ.ਈ.ਓ. ਦੀਆਂ ਸੈਂਕੜੇ ਅਸਾਮੀਆਂ ਖ਼ਾਲੀ ਹਨ | ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਦੱਸਿਆ ਕਿ ਇਕ ਬੀ.ਪੀ.ਈ.ਓ. ਨੂੰ ਦੋ-ਤਿੰਨ ਬਲਾਕਾਂ ਦਾ ਇੰਚਾਰਜ ਬਣਾਇਆ ਗਿਆ ਹੈ | ਕੁਝ ਜ਼ਿਲਿ੍ਹਆਂ ਵਿਚ ਪੰਜ-ਪੰਜ ਬਲਾਕਾਂ ਦਾ ਪ੍ਰਬੰਧ ਹੈ | ਸਿੱਖਿਆ ਵਿਭਾਗ ਪੰਜਾਬ ਨੂੰ ਇਸ ਵੱਲ ਧਿਆਨ ਦਿੰਦੇ ਹੋਏ ਤੁਰੰਤ ਬੀ.ਪੀ.ਈ.ਓ. ਦੀਆਂ ਤਰੱਕੀਆਂ ਕਰਨੀਆਂ ਚਾਹੀਦੀਆਂ ਹਨ | ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸੁਮੇਸ਼ ਕੁਮਾਰ, ਗਗਨਦੀਪ ਸਿੰਘ, ਮੋਹਨ ਲਾਲ, ਜਸਵਿੰਦਰ ਸਿੰਘ, ਕੰਵਰਜੀਤ ਸਿੰਘ, ਗੁਰਪ੍ਰੀਤ ਸਿੰਘ ਬਰਾੜ, ਪਵਿੱਤਰ ਸਿੰਘ, ਗੁਰਵਿੰਦਰ ਸਿੰਘ, ਨਵਦੀਪ ਅਹੂਜਾ, ਸੰਜੇ ਕੁਮਾਰ ਅਤੇ ਅਜੀਤਪਾਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਮੈਨੂੰ ਬਹੁਤ ਸਨਮਾਨ ਦਿੱਤਾ-ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਧੱਕੇਸ਼ਾਹੀ ਕਰਕੇ ਸੱਤਾਧਾਰੀ ਧਿਰ ਨੇ ਆਪਣੀ ਹਾਰ ਕਬੂਲੀ : ਅਕਾਲੀ ਆਗੂ
Ad Position 24