13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਮ ਆਦਮੀ ਪਾਰਟੀ ਨੇ ਮੈਨੂੰ ਬਹੁਤ ਸਨਮਾਨ ਦਿੱਤਾ-ਗੁਰਮੀਤ ਸਿੰਘ ਖੁੱਡੀਆਂ

Ad Position 21
No active advertisement
ਅਜੀਤ ਡੈਸਕ 23-05-2026
ਮਲੋਟ, 22 ਮਈ (ਬਰਾੜ)-ਮੈਂ ਆਮ ਆਦਮੀ ਪਾਰਟੀ ਵਿਚ ਠੀਕ ਹਾਂ ਅਤੇ ਮੈਨੂੰ ਆਮ ਆਦਮੀ ਪਾਰਟੀ ਨੇ ਲੰਬੀ ਵਰਗੇ ਅਹਿਮ ਹਲਕੇ ਤੋਂ ਵਿਧਾਇਕ ਤੇ ਫ਼ਿਰ ਕੈਬਨਿਟ ਮੰਤਰੀ ਬਣਾਇਆ ਹੈ, ਜਦਕਿ ਭਾਜਪਾ ਕੋਲ ਬਹੁਤ ਪੰਜਾਬੀ ਚਿਹਰੇ ਪਹਿਲਾਂ ਹੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਕੈਬਨਿਟ ਮੰਤਰੀ ਸ. ਖੁੱਡੀਆਂ ਜੋ ਅੱਜ ਮਲੋਟ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਮੰਡੀ ਬੋਰਡ ਵਲੋਂ ਬਣਾਈਆਂ ਜਾ ਰਹੀਆਂ ਸੜਕਾਂ, ਗਲੀਆਂ ਦਾ ਨੀਂਹ ਪੱਥਰ ਰੱਖ ਰਹੇ ਸਨ | ਇਸ ਮੌਕੇ ਇਕ ਸਵਾਲ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਪੰਜਾਬੀ ਚਿਹਰਾ ਅੱਗੇ ਲਿਆਉਣਾ ਚਾਹੁੰਦੀ ਹੈ, ਇਸ ਸੰਬੰਧ ਵਿਚ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿਚ ਠੀਕ ਹਨ ਅਤੇ ਭਾਰਤੀ ਜਨਤਾ ਪਾਰਟੀ ਕੋਲ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਪੰਜਾਬੀ ਚਿਹਰੇ ਹਨ ਅਤੇ ਭਾਜਪਾ ਨੇ ਪੰਜਾਬ ਦਾ ਪ੍ਰਧਾਨ ਕਿਸ ਤਰ੍ਹਾਂ ਦਾ, ਕਿਸ ਨੂੰ ਬਣਾਉਣਾ ਹੈ, ਇਹ ਭਾਰਤੀ ਜਨਤਾ ਪਾਰਟੀ ਦਾ ਅੰਦਰੂਨੀ ਮਾਮਲਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਪਿੰਡ ਭਗਵਾਨਪੁਰਾ ਤੋਂ ਇਲਾਵਾ 3.75 ਕਰੋੜ ਦੀ ਲਾਗਤ ਨਾਲ ਇੰਟਰਲਾਕ ਟਾਈਲਸ ਅਤੇ 39 ਸੜਕਾਂ ਤੇ ਗਲੀਆਂ ਹੋਰ ਬਣਨੀਆਂ ਹਨ, ਜਿਨ੍ਹਾਂ ਦੀ ਲੰਬਾਈ 8.5 ਕਿੱਲੋਮੀਟਰ ਦੇ ਲਗਪਗ ਹੋਵੇਗੀ | ਇਸ ਮੌਕੇ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਅੰਮਿ੍ਤਸਰ, ਗੁਰਦਾਸਪੁਰ, ਸੰਗਰੂਰ ਜ਼ਿਲਿ੍ਹਆਂ ਵਿਚ ਕਿਸਾਨਾਂ ਲਈ ਬਿਜਲੀ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਝੋਨੇ ਦੀ ਲੁਆਈ ਲਈ ਜੋ ਵੀ ਜ਼ਰੂਰਤ ਹੈ, ਉਹ ਸਾਰੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤੇ ਹੋੲੈ ਹਨ | ਪੰਜਾਬ ਸਰਕਾਰ ਕਿਸਾਨਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ 12ਵੀਂ 'ਚ ਦੇਸ਼ ਵਿਚੋਂ ਦੂਜੇ ਸਥਾਨ 'ਤੇ ਰਹੀ ਗੁਰਨੂਰ ਕੌਰ ਨੂੰ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਵਧਾਈ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ
Ad Position 24