05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ਹਿਰੀ ਖੇਤਰਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ਼ ਵਧਾਉਣ ਲਈ ਨਗਰ ਕੌਂਸਲ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਵੀ ਸਰਗਰਮ <br/>

Ad Position 21
No active advertisement
ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇ ਵੱਡੇ ਹੁੰਗਾਰੇ ਤੋਂ ਉਤਸਾਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਹਿਰੀ ਖੇਤਰ ਵਿਚ ਵੀ ਨਗਰ ਕੌਂਸਲ ਚੋਣਾਂ ਵਿਚ ਜਿੱਤ ਕੇ ਪਾਰਟੀ ਦੀ ਪੈਂਠ ਬਣਾਉਣ ਲਈ ਪੂਰੇ ਯਤਨਸ਼ੀਲ ਹਨ | ਸ੍ਰੀ ਮੁਕਤਸਰ ਸਾਹਿਬ ਵਿਖੇ 31 ਉਮੀਦਵਾਰਾਂ ਦੇ ਹੱਕ ਵਿਚ ਚਾਰ ਚੋਣ ਜਲਸਿਆਂ ਨੂੰ ਸੰਬੋਧਨ ਕਰਨਾ ਅਤੇ ਇਸ ਤੋਂ ਬਾਅਦ ਅਗਲੇ ਦਿਨ ਗਿੱਦੜਬਾਹਾ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਾ ਦਰਸਾਉਂਦਾ ਹੈ ਕਿ ਸ਼ਹਿਰੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਖ਼ ਨੂੰ ਵਧਾਉਣ ਲਈ ਸੁਖਬੀਰ ਸਮੇਤ ਇਸ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਰ੍ਹਾਂ ਜੁਟੇ ਹੋਏ ਹਨ | ਸ਼ਹਿਰੀ ਖੇਤਰਾਂ ਵਿਚ ਭਾਜਪਾ ਵੀ ਆਪਣਾ ਪ੍ਰਭਾਵ ਵਿਖਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਭਾਜਪਾ ਆਗੂ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ 'ਚ ਲੱਗੇ ਹੋਏ ਹਨ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਆਪਣੇ ਜੱਦੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਤੇ ਮਲੋਟ ਨਗਰ ਕੌਂਸਲ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਵੀ ਚੋਣ ਪ੍ਰਚਾਰ ਵਿਚ ਲੱਗੀ ਹੋਈ ਹੈ | ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੋਵਾਂ ਪਾਰਟੀਆਂ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਜੱਦੀ ਜ਼ਿਲ੍ਹੇ ਵਿਚ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ | ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਤਿੰਨੇ ਸ਼ਹਿਰਾਂ ਵਿਚ ਪ੍ਰਚਾਰ ਕਰ ਰਹੇ ਹਨ | ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਮੀਤ ਸਿੰਘ ਬਰਾੜ ਸਮੇਤ ਭਾਈ ਰਾਹੁਲ ਸਿੰਘ ਸਿੱਧੂ, ਰਾਜੇਸ਼ ਗੋਰਾ ਪਠੇਲਾ, ਗੁਰਚਰਨ ਸਿੰਘ ਸੰਧੂ, ਭਾਰਤ ਭੂਸ਼ਣ ਬਿੰਟਾ ਬਾਂਸਲ, ਕੁਲਦੀਪ ਸਿੰਘ ਭੰਗੇਵਾਲਾ, ਸੰਦੀਪ ਗਿਰਧਰ ਸਮੇਤ ਸ਼ਹਿਰੀ ਆਗੂ ਅਤੇ ਵਰਕਰ ਜੁਟੇ ਹੋਏ ਹਨ | ਨਗਰ ਕੌਂਸਲ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ 'ਚ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਨਾਕੇ ਲਗਾ ਸਖ਼ਤ ਸੁਰੱਖਿਆ ਪ੍ਰਬੰਧ <br/> ਅਗਲੀ ਖ਼ਬਰ ਚੋਣ ਕਮਿਸ਼ਨ ਤਾਂ ਬੰਦ ਹੀ ਕਰ ਦੇਣਾ ਚਾਹੀਦਾ : ਸੁਖਬੀਰ ਸਿੰਘ ਬਾਦਲ
Ad Position 24
No active advertisement