06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੇਫ ਸਕੂਲ ਵਾਹਨ ਪਾਲਿਸੀ ਦੀ ਕੀਤੀ ਜਾਵੇ ਪਾਲਣਾ-ਵਧੀਕ ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਇੰਨ-ਬਿੰਨ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸਕੂਲ ਵੈਨਾਂ ਵਿਚ ਲੜਕੀਆਂ ਲਈ ਮਹਿਲਾ ਅਟੇਡੈਂਟ ਦਾ ਲਾਜ਼ਮੀ ਹੋਣਾ ਜ਼ਰੂਰੀ ਹੈ ਅਤੇ ਬੱਸ ਵਿਚ ਕੈਮਰੇ ਹੋਣਾ, ਡਰਾਈਵਰ ਜਾਂ ਵਾਹਨ ਦੇ ਸਟਾਫ਼ ਦਾ ਕਿ੍ਮਿਨਲ ਰਿਕਾਰਡ ਨਾ ਹੋਣਾ, ਬੱਸ ਦੇ ਸਪੀਡ ਲਿਮਿਟ ਸੈੱਟ ਕੀਤੀ ਹੋਣੀ ਜ਼ਰੂਰੀ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਸਕੂਲੀ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾਣ ਅਤੇ ਸਕੂਲ ਤੋਂ ਘਰ ਛੱਡਣ ਦੀ ਜਗ੍ਹਾ ਨਿਰਧਾਰਤ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਕਿਸੇ ਵੀ ਬੱਚੇ ਨੂੰ ਸੁਪਰਵਿਜ਼ਨ ਤੋਂ ਬਿਨਾਂ ਰੋਡ ਕਰਾਸ ਨਾ ਕਰਵਾਈ ਜਾਵੇ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਸਕੂਲ ਪ੍ਰਸ਼ਾਸਨ ਦੇ ਵਾਹਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਾਲਿਸੀ ਦੇ ਸਾਰੇ ਨੁਕਤਿਆਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ | ਪਾਲਿਸੀ ਦੀ ਪਾਲਣਾ ਨਾ ਕਰਨ ਵਾਲੇ ਟਰਾਂਸਪੋਰਟਰਾਂ ਤੇ ਕਮਰਸ਼ੀਅਲ ਵਾਹਨਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਸਾਹਮਣੇ ਸੜਕ 'ਤੇ ਸਬਜ਼ੀਆਂ ਤੇ ਫ਼ਲਾਂ ਵਾਲੇ ਰੇਹੜੇ ਠੱਲ੍ਹਣ ਕਾਰਨ ਲਗਦਾ ਜਾਮ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਨਾਕੇ ਲਗਾ ਸਖ਼ਤ ਸੁਰੱਖਿਆ ਪ੍ਰਬੰਧ <br/>
Ad Position 24
No active advertisement