06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਧਰਮਿੰਦਰ ਸਿੰਘ ਧਾਲੀਵਾਲ ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 24-05-2026
ਮਲੋਟ, 23 ਮਈ (ਪਾਟਿਲ)-ਹਲਕਾ ਲੰਬੀ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਵਲੋਂ ਲਗਾਤਾਰ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਸੇ ਤਹਿਤ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਵਲੋਂ ਪਿੰਡ ਰਾਣੀਵਾਲਾ ਦੇ ਨੌਜਵਾਨ ਆਗੂ, ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਅਤੇ ਸਾਬਕਾ ਆਰਮੀ ਸਿਪਾਹੀ ਧਰਮਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਕਾਂਗਰਸ ਕਿਸਾਨ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਅਹਿਮ ਨਿਯੁਕਤੀ ਤੋਂ ਬਾਅਦ ਹਲਕਾ ਲੰਬੀ ਦੇ ਕਾਂਗਰਸੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਆਪਣੀ ਇਸ ਨਿਯੁਕਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਧਰਮਿੰਦਰ ਸਿੰਘ ਧਾਲੀਵਾਲ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਪ੍ਰਧਾਨ ਕਿਰਨਜੀਤ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕੈਪਟਨ ਸੰਦੀਪ ਸੰਧੂ, ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਰਾਣਾ ਬਲਜੀਤ ਸਿੰਘ ਚਾਹਲ ਖੁੱਡੀਆਂ ਦਾ ਧੰਨਵਾਦ ਕੀਤਾ | ਸ. ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਪਰੀਜਾਤ ਪਠੇਲਾ ਦੀ ਚੋਣ ਮੁਹਿੰਮ 'ਚ ਔਰਤਾਂ ਡਟੀਆਂ <br/> ਅਗਲੀ ਖ਼ਬਰ ਅਵਨੀਤ ਕੌਰ ਸਿੱਧੂ ਨੇ ਸਿਲਵਰ ਓਕਸ ਸਕੂਲ 'ਚ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ <br/>
Ad Position 24
No active advertisement