ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਸੰਸਥਾ ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਸੰਯੁਕਤ ਰਜਿਸਟਰਾਰ ਸਹਿਕਾਰਤਾ ਵਿਭਾਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਮਲੂਕ ਸਿੰਘ ਵਲੋਂ ਧਾਰਮਿਕ ਸ਼ਬਦ ਗਾਇਨ ਕੀਤਾ ਗਿਆ | ਇਸ ਉਪਰੰਤ ਮੌਜੂਦਾ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਦੁਆਰਾ ਕੀਤੇ ਫੈਸਲੇ ਦੇ ਬਾਵਜੂਦ ਡੀ.ਏ. ਨਾ ਦੇਣ ਸੰਬੰਧੀ ਮਾਣਯੋਗ ਅਦਾਲਤ ਪਾਸੋਂ ਦੂਜੀ ਵਾਰ ਐੱਲ.ਪੀ.ਏ. ਡਬਲ ਬੈਂਚ ਪਾਸ ਫਾਈਲ ਕਰਨ ਕਰਕੇ ਸੂਬਾ ਕਮੇਟੀ ਵਲੋਂ ਚੋਣਾਂ ਦੌਰਾਨ ਸਰਕਾਰ ਦਾ ਵਿਰੋਧ ਕਰਨ ਦੇ ਫ਼ੈਸਲੇ ਦੀ ਹਮਾਇਤ ਕਰਨ ਲਈ ਸਮੂਹ ਮੈਂਬਰਾਂ ਵਲੋਂ ਸਹਿਮਤੀ ਪ੍ਰਗਟ ਕੀਤੀ | ਗੁਰਮੇਜ ਸਿੰਘ ਮੈਨੇਜਰ ਵਲੋਂ ਗੁਰਬਾਣੀ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਦੂਜੀ ਮੈਂਬਰਾਂ ਵਲੋਂ ਵੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਜੀਤ ਸਿੰਘ ਨੇ ਨਿਭਾਈ | ਅੰਤ ਵਿਚ ਸੰਤੋਖ ਸਿੰਘ ਭੰਡਾਰੀ ਵਲੋਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਜੀਤ ਸਿੰਘ, ਨੈਬ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਦਲੀਪ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |