06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 28 ਤੋਂ ਭਾਜਪਾ ਉਮੀਦਵਾਰ ਅਮਨਦੀਪ ਸੰਗੇਲੀਆ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ <br/>

Ad Position 21
No active advertisement
ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਵਾਰਡ ਨੰਬਰ 28 ਤੋਂ ਭਾਜਪਾ ਉਮੀਦਵਾਰ ਅਮਨਦੀਪ ਸੰਗੇਲੀਆ ਦੇ ਹੱਕ ਵਿਚ ਵਿਸ਼ਾਲ ਚੋਣ ਜਲਸਾ ਕੀਤਾ ਗਿਆ, ਜਿਸ ਨੂੰ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਪੀ.ਪੀ.ਸੀ.ਸੀ. ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ, ਭਾਰਤ ਭੂਸ਼ਣ ਬਿੰਟਾ ਬਾਂਸਲ, ਬਲਵਿੰਦਰ ਸਿੰਘ ਮਿੰਕਲ ਬਜਾਜ, ਯੁਵਾ ਮੋਰਚੇ ਦੇ ਸੂਬਾ ਜਨਰਲ ਸਕੱਤਰ ਅਰਮਾਨਜੋਤ ਸਿੰਘ ਬਰਾੜ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਪਾਰਟੀ ਨੂੰ ਸੂਬੇ ਵਿਚ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ 2027 ਵਿਧਾਨ ਸਭਾ ਦੀਆਂ ਚੋਣਾਂ ਵਿਚ ਸੂਬੇ 'ਚ ਭਾਜਪਾ ਦੀ ਸਰਕਾਰ ਬਣ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਪਛੜ ਕੇ ਰਹਿ ਗਿਆ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵੀ ਬਹੁਤ ਨਾਜ਼ੁਕ ਹੈ | ਭਾਜਪਾ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 28 ਤੋਂ ਅਮਨਦੀਪ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਇਆ ਜਾਵੇ | ਇਸ ਮੌਕੇ ਗੱਲਬਾਤ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਨੂੰ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ | ਇਸ ਮੌਕੇ ਐਡਵੋਕੇਟ ਅਨੁਰਾਗ ਸ਼ਰਮਾ, ਨਵੀਨ ਨਵੀ ਮੋਰਵਾਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਨੀ ਫ਼ੱਤਣਵਾਲਾ ਵਲੋਂ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਖੱਤਰੀ ਦੇ ਹੱਕ 'ਚ ਨੁੱਕੜ ਮੀਟਿੰਗ <br/> ਅਗਲੀ ਖ਼ਬਰ ਵਾਰਡ ਨੰਬਰ 26 ਤੋਂ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਰਾਮਗੜ੍ਹੀਆ ਨੂੰ ਲੱਡੂਆਂ ਨਾਲ ਤੋਲਿਆ <br/>
Ad Position 24
No active advertisement