17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਿਜਲੀ ਕਾਮਿਆਂ ਵਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 26-05-2026
ਦੋਦਾ, 25 ਮਈ (ਰਵੀਪਾਲ)-ਉਪ ਮੰਡਲ ਦੋਦਾ ਵਿਖੇ ਪੀ.ਐਸ.ਈ.ਬੀ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਦੀਆ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੀ ਘਟੀਆ ਨੀਤੀ ਦੇ ਖਿਲਾਫ਼ ਸ/ਡ ਦੋਦਾ ਦੇ ਗੇਟ ਅੱਗੇ ਰੋਸ ਰੈਲੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਮੈਨੇਜਮੈਂਟ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਕੋਈ ਹੱਲ ਨਹੀਂ ਕੀਤਾ ਗਿਆ ਦੀ ਨਿਖੇਧੀ ਕੀਤੀ | ਪਾਵਰ ਮੈਨੇਜਮੈਂਟ ਦੇ ਤਾਨਾਸ਼ਾਹੀ ਰਵੱਈਏ ਖਿਲਾਫ਼ 7 ਜੂਨ ਨੂੰ ਮੁੜ ਸੰਗਰੂਰ ਧਰਨਾ ਦੇਣ ਤੇ 16-17 ਜੂਨ ਨੂੰ ਦੋ ਰੋਜ਼ਾ ਮੁਕੰਮਲ ਹੜਤਾਲ ਕਰਕੇ ਕੰਮ ਠੱਪ ਕੀਤਾ ਜਾਵੇਗਾ | ਇਸ ਦੌਰਾਨ ਦਲਜੀਤ ਸਿੰਘ ਹਰੀਕੇ ਕਲਾਂ, ਧਰਮਿੰਦਰ ਸਿੰਘ ਗੁੜੀਸੰਘਰ, ਮਨਜਿੰਦਰ ਸਿੰਘ, ਗੁਰਮੇਲ ਸਿੰਘ, ਰੇਸ਼ਮ ਸਿੰਘ, ਰੁਪਿੰਦਰ ਸਿੰਘ ਛੱਤਿਆਣਾ, ਜਸਵਿੰਦਰ ਸਿੰਘ, ਸਰਕਲ ਆਗੂ ਰਜਨੀਸ਼ ਮੱਕੜ, ਯਾਦਵਿੰਦਰ ਸਿੰਘ, ਦਵਿੰਦਰ ਸਿੰਘ ਤੇ ਚਰਨਜੀਤ ਸਿੰਘ ਜੇ.ਈ, ਨਿਸ਼ਾ ਰਾਣੀ, ਪਿ੍ਅੰਕਾ ਰਾਣੀ, ਪ੍ਰਵੀਨ ਕੁਮਾਰੀ, ਰਾਜਰਾਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਅਫ਼ਸਰ ਦਾ ਨੋਟਿਸ ਅਗਲੀ ਖ਼ਬਰ ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ
Ad Position 24