18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਜਪਾ ਉਮੀਦਵਾਰ ਰਾਜ ਬਾਲਾ ਦੇ ਹੱਕ 'ਚ ਜਗਮੀਤ ਸਿੰਘ ਬਰਾੜ ਨੇ ਮੰਗੀਆਂ ਵੋਟਾਂ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 23 ਤੋਂ ਭਾਜਪਾ ਉਮੀਦਵਾਰ ਰਾਜ ਬਾਲਾ ਦੇ ਹੱਕ ਵਿਚ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਵੋਟਰਾਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੇ ਹੱਕ ਵਿਚ ਵੋਟਾਂ ਮੰਗੀਆਂ | ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਵਿਸ਼ੂ ਚੌਧਰੀ ਵੀ ਭਾਜਪਾ ਯੁਵਾ ਮੋਰਚੇ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਸਮਾਜ ਸੇਵਾ ਵਿਚ ਸਰਗਰਮ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ | ਕਿਉਂਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਜੇਕਰ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਦੀ ਹੈ ਤਾਂ ਹੀ ਸੂਬਾ ਤਰੱਕੀ ਅਤੇ ਖੁਸ਼ਹਾਲੀ ਵੱਲ ਵਧ ਸਕਦਾ ਹੈ | ਇਸ ਮੌਕੇ ਨਵੀਨ ਨਵੀ ਮੋਰਵਾਲ, ਹਰੀਸ਼ ਵਾਟਸ ਮੰਡਲ ਪ੍ਰਧਾਨ, ਸ਼ੇਖਰ ਕਾਲੜਾ, ਬਲਜੀਤ ਸਿੰਘ ਭੱਟੀਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਸਕਾਊਟਸ, ਰੋਵਰਜ਼, ਗਾਈਡਸ ਅਤੇ ਰੇਂਜਰਜ਼ ਦਾ ਐਡਵੈਂਚਰ ਕੈਂਪ 'ਚ ਸ਼ਾਨਦਾਰ ਪ੍ਰਦਰਸ... ਅਗਲੀ ਖ਼ਬਰ ਸਵਾਮੀ ਬ੍ਰਹਮਦੇਵ ਜੀ ਮਹਾਰਾਜ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ
Ad Position 24