18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਲਈ ਪੁਲਿਸ ਵਲੋਂ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ ਵਿਚ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅਭਿਮਨਿਊ ਰਾਣਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਸੰਵੇਦਨਸ਼ੀਲ ਖੇਤਰ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ | ਐੱਸ.ਐੱਸ.ਪੀ. ਰਾਣਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਮੇਤ ਚਾਰੇ ਸਬ-ਡਵੀਜ਼ਨਾਂ ਵਿਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ | ਜ਼ਿਲ੍ਹੇ ਭਰ ਵਿਚ ਤੋਂ ਵੱਧ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਲਗਾਤਾਰ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਿਟੀ ਸੀਲਿੰਗ ਦੇ 31 ਨਾਕੇ ਲਗਾਏ ਗਏ, ਇੰਟਰ-ਡਿਸਟਿ੍ਕਟ ਅਤੇ ਇੰਟਰ-ਸਟੇਟ ਨਾਕਾਬੰਦੀ ਵੀ ਕੀਤੀ ਗਈ ਹੈ ਤਾਂ ਜੋ ਹਰ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਕਰੀਬ 1500 ਦੇ ਲਗਪਗ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ | ਪੋਲਿੰਗ ਪਾਰਟੀਆਂ, ਪੈਟਰੋਲਿੰਗ ਪਾਰਟੀਆਂ, ਐੱਸ.ਐੱਚ.ਓਜ਼, ਗਜ਼ਟਿਡ ਅਧਿਕਾਰੀਆਂ ਅਤੇ ਰਿਜ਼ਰਵ ਫੋਰਸ ਨੂੰ ਪੂਰੀ ਤਰ੍ਹਾਂ ਬ੍ਰੀਫ ਕਰ ਦਿੱਤਾ ਗਿਆ ਹੈ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਅਤੇ ਨਾਈਟ ਪੈਟਰੋਲਿੰਗ ਪਾਰਟੀਆਂ ਵਲੋਂ ਦਿਨ-ਰਾਤ ਗਸ਼ਤ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਅਮਨ-ਕਾਨੂੰਨ, ਭਾਈਚਾਰਾ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣਾ ਹੈ | ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੇ ਵੋਟ ਦਾ ਅਧਿਕਾਰ ਵਰਤਣ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ |
Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਦੀ ਨਵੀਂ ਸਕੂਲ ਕੈਬਨਿਟ ਨਿਯੁਕਤ ਅਗਲੀ ਖ਼ਬਰ ਮਲੋਟ ਦੇ ਵੋਟਰਾਂ ਨੂੰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਪੀਲ
Ad Position 24