ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 30 ਤੋਂ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੰਦਨਾ ਰਾਣੀ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 30 ਦੇ ਵੋਟਰ ਵੰਦਨਾ ਰਾਣੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਕੌਂਸਲਰ ਬਣਾਉਣ ਤਾਂ ਜੋ ਵਾਰਡ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ | ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੰਦਨਾ ਰਾਣੀ ਨੂੰ ਜਿੱਤ ਦਿਵਾਉਣ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਪਵਨ ਸ਼ਰਮਾ, ਸੁਰਿੰਦਰ ਸ਼ਿੰਦਾ ਸਾਬਕਾ ਕੌਂਸਲਰ, ਕੰਵਰ ਸਿੱਧੂ, ਸੌਰਵ ਲੂਣਾ, ਮੁਕੇਸ਼ ਕੁਮਾਰ, ਚੰਦਨ ਗਿਰਧਰ, ਕਰਨ ਲੂਣਾ ਤੇ ਵੱਡੀ ਗਿਣਤੀ ਵਿਚ ਅÏਰਤਾਂ, ਵਾਰਡ ਵਾਸੀ ਤੇ ਅਕਾਲੀ ਵਰਕਰ ਹਾਜ਼ਰ ਸਨ |