07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਲੋਟ 'ਚ ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਦਾ ਨਹੀਂ ਖੁੱਲਿ੍ਹਆ ਖ਼ਾਤਾ

Ad Position 21
No active advertisement
ਅਜੀਤ ਡੈਸਕ 30-05-2026
ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਨੇ ਸਿਆਸੀ ਹਲਕਿਆਂ ਵਿਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ, ਕਿਉਂਕਿ ਇਨ੍ਹਾਂ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਕਿਸੇ ਵੀ ਆਜ਼ਾਦ ਉਮੀਦਵਾਰ ਦਾ ਖ਼ਾਤਾ ਤੱਕ ਨਹੀਂ ਖੁੱਲ੍ਹ ਸਕਿਆ | ਭਾਰਤੀ ਜਨਤਾ ਪਾਰਟੀ ਵਲੋਂ ਸ਼ਹਿਰ ਦੇ ਕਈ ਵਾਰਡਾਂ ਵਿਚ ਆਪਣੇ ਉਮੀਦਵਾਰ ਪੂਰੇ ਦਾਅਵੇ ਨਾਲ ਮੈਦਾਨ ਵਿਚ ਉਤਾਰੇ ਗਏ ਸਨ, ਪਰ ਚੋਣ ਨਤੀਜਿਆਂ ਵਿਚ ਪਾਰਟੀ ਦੇ ਕਿਸੇ ਵੀ ਉਮੀਦਵਾਰ ਨੂੰ ਸਫ਼ਲਤਾ ਹਾਸਿਲ ਨਹੀਂ ਹੋ ਸਕੀ | ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕਈ ਆਜ਼ਾਦ ਉਮੀਦਵਾਰਾਂ ਨੇ ਵੀ ਆਪਣੀ ਕਿਸਮਤ ਅਜ਼ਮਾਈ ਸੀ, ਪਰ ਉਨ੍ਹਾਂ ਦੇ ਪੱਲੇ ਵੀ ਸਿਰਫ਼ ਨਿਰਾਸ਼ਾ ਹੀ ਪਈ | ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਦਿਲਚਸਪ ਮੁਕਾਬਲਾ ਵਾਰਡ ਨੰਬਰ 23 ਵਿਚ ਦੇਖਣ ਨੂੰ ਮਿਲਿਆ, ਜਿੱਥੇ ਟਿੰਕਾ ਗਰਗ ਦੀ ਧਰਮਪਤਨੀ ਸੁਸ਼ੀਲ ਕੁਮਾਰੀ ਨੂੰ ਇਕ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ | ਸੁਸ਼ੀਲ ਕੁਮਾਰੀ ਨੂੰ ਸਮੂਹ ਵਿਰੋਧੀ ਪਾਰਟੀਆਂ ਦਾ ਵੱਡਾ ਸਮਰਥਨ ਵੀ ਹਾਸਿਲ ਸੀ, ਜਿਸ ਕਾਰਨ ਇਸ ਸੀਟ 'ਤੇ ਉਨ੍ਹਾਂ ਦੀ ਸਥਿਤੀ ਕਾਫ਼ੀ ਮਜ਼ਬੂਤ ਮੰਨੀ ਜਾ ਰਹੀ ਸੀ, ਪਰ ਇਸ ਦੇ ਬਾਵਜੂਦ ਉਹ ਇਸ ਵਾਰਡ ਵਿਚ ਜਿੱਤ ਹਾਸਿਲ ਨਹੀਂ ਕਰ ਸਕੇ ਅਤੇ ਵਿਰੋਧੀਆਂ ਦੇ ਸਾਰੇ ਸਿਆਸੀ ਸਮੀਕਰਨ ਫ਼ੇਲ੍ਹ ਹੋ ਗਏ | ਇੱਥੇ ਇਹ ਵੀ ਵਰਨਣਯੋਗ ਹੈ ਕਿ ਜਿੱਥੇ ਇਕ ਪਾਸੇ ਅੱਜ-ਕੱਲ੍ਹ ਪੂਰੇ ਪੰਜਾਬ ਵਿਚ ਭਾਜਪਾ ਵਲੋਂ ਆਪਣੇ ਪੈਰ ਪਸਾਰੇ ਜਾਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਚਰਚਾਵਾਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਉੱਥੇ ਹੀ ਮਲੋਟ ਸ਼ਹਿਰ ਜਿਸ ਵਿਚ ਭਾਜਪਾ ਨੂੰ ਪਹਿਲਾਂ ਹੀ ਕਾਫ਼ੀ ਸਰਗਰਮ ਅਤੇ ਮਜ਼ਬੂਤ ਮੰਨਿਆ ਜਾਂਦਾ ਹੈ, ਵਿਚ ਪਾਰਟੀ ਦਾ ਇਕ ਵੀ ਉਮੀਦਵਾਰ ਜਿੱਤ ਦਰਜ ਨਹੀਂ ਕਰ ਸਕਿਆ | ਸਿਆਸੀ ਮਾਹਰਾਂ ਮੁਤਾਬਕ ਇਸ ਕਰਾਰੀ ਹਾਰ ਦਾ ਇਕ ਵੱਡਾ ਕਾਰਨ ਪਾਰਟੀ ਦੀ ਅੰਦਰੂਨੀ ਫੁੱਟ ਰਿਹਾ ਹੈ | ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਮਲੋਟ ਭਾਜਪਾ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਿਚ ਆਪਸੀ ਮਤਭੇਦ ਉਤਪੰਨ ਹੋ ਗਏ ਸਨ ਅਤੇ ਸ਼ਾਇਦ ਇਸੇ ਆਪਸੀ ਕਲੇਸ਼ ਤੇ ਤਾਲਮੇਲ ਦੀ ਕਮੀ ਦਾ ਖ਼ਮਿਆਜ਼ਾ ਭਾਜਪਾ ਨੂੰ ਇਸ ਚੋਣ ਵਿਚ ਬੁਰੀ ਤਰ੍ਹਾਂ ਭੁਗਤਣਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗਿੱਦੜਬਾਹਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਪਤੀ ਦੀ ਕੱੁਟਮਾਰ ਉਪਰੰਤ ਪਤਨੀ ਦੇ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ, ਪਰਚਾ ਦਰਜ
Ad Position 24