08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਾਰਡ ਨੰਬਰ 15, 16 ਅਤੇ 17 'ਚ ਆਪ ਦੀ ਸ਼ਾਨਦਾਰ ਜਿੱਤ <br/>

Ad Position 21
No active advertisement
ਅਜੀਤ ਡੈਸਕ 30-05-2026
ਜੈਤੋ, 29 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 15 ਤੋਂ ਮਨਦੀਪ ਕੌਰ, ਵਾਰਡ ਨੰਬਰ 16 ਤੋਂ ਵਿਜੈ ਕੁਮਾਰ ਅਤੇ ਵਾਰਡ ਨੰਬਰ 17 ਤੋਂ ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਸ਼ਾਨਦਾਰ ਜਿੱਤ ਦਰਜ ਕਰਕੇ ਵਿਰੋਧੀ ਧਿਰਾਂ ਨੂੰ ਕਰਾਰਾ ਝਟਕਾ ਦਿੱਤਾ | ਨਤੀਜੇ ਐਲਾਨੇ ਜਾਣ ਤੋਂ ਬਾਅਦ ਆਪ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪੂਰੇ ਇਲਾਕੇ ਵਿਚ ਜਿੱਤ ਦੇ ਜਸ਼ਨ ਮਨਾਏ ਗਏ | ਇਸ ਮੌਕੇ ਆਪ ਆਗੂ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਦਾ ਸਪੱਸ਼ਟ ਸਬੂਤ ਇਹ ਚੋਣ ਨਤੀਜੇ ਹਨ | ਉਨ੍ਹਾਂ ਕਿਹਾ ਕਿ ਜਿੱਤਣ ਵਾਲੇ ਕੌਂਸਲਰ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ, ਢੋਲ ਵਜਾ ਕੇ ਅਤੇ ਨਾਅਰੇਬਾਜ਼ੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕਰਕੇ ਰਚਿਆ ਇਤਿਹਾਸ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਨਗਰ ਕੌਂਸਲ 'ਤੇ ਕਾਂਗਰਸ ਕਾਬਜ਼
Ad Position 24