08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕਰਕੇ ਰਚਿਆ ਇਤਿਹਾਸ

Ad Position 21
No active advertisement
ਅਜੀਤ ਡੈਸਕ 30-05-2026
ਸ੍ਰੀ ਮੁਕਤਸਰ ਸਾਹਿਬ , 29 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ | ਸ੍ਰੀ ਮੁਕਤਸਰ ਸਾਹਿਬ ਦੇ ਕੁਲ 31 ਵਾਰਡਾਂ ਵਿੱਚੋਂ 22 ਵਾਰਡਾਂ ਵਿੱਚ ਅਤੇ ਗਿੱਦੜਬਾਹਾ ਵਿੱਚ 19 ਵਾਰਡਾਂ ਵਿੱਚੋਂ 17 ਵਾਰਡਾਂ ਵਿੱਚ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਨੇ ਆਪਣਾ ਝੰਡਾ ਬੁਲੰਦ ਕੀਤਾ ਹੈ | ਨਗਰ ਕੌਂਸਲ ਚੋਣਾਂ ਵਿੱਚ ਜਿੱਤ ਲਈ ਚੋਣ ਪ੍ਰਚਾਰ ਵਾਸਤੇ ਆਮ ਆਦਮੀ ਪਾਰਟੀ ਦਾ ਕੋਈ ਵੱਡਾ ਆਗੂ ਨਹੀਂ ਆਇਆ | ਦੋਵੇਂ ਹਲਕਿਆਂ ਦੇ ਵਿਧਾਇਕਾਂ ਵੱਲੋਂ ਹੀ ਸਥਾਨਕ ਆਗੂਆਂ ਤੇ ਵਰਕਰਾਂ ਨਾਲ ਚੋਣ ਪ੍ਰਚਾਰ ਕੀਤਾ ਗਿਆ | ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਚੋਣ ਪ੍ਰਚਾਰ ਕਰਨ ਲਈ ਪਹੁੰਚੇ, ਪਰ ਉਨ੍ਹਾਂ ਵੱਲੋਂ ਕੀਤੇ ਚੋਣ ਜਲਸੇ ਵੀ ਬੇਅਸਰ ਰਹੇ | ਜਦ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਗਿੱਦੜਬਾਹਾ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ 4 ਅਤੇ ਕਾਂਗਰਸ ਪਾਰਟੀ ਵੀ 4 ਸੀਟਾਂ ਲੈਣ ਵਿੱਚ ਕਾਮਯਾਬ ਹੋ ਸਕੀ | ਜਦ ਕਿ ਗਿੱਦੜਬਾਹਾ ਵਿੱਚ ਕਾਂਗਰਸ 2 ਸੀਟਾਂ ਤੇ ਸਿਮਟ ਗਈ | ਸ਼੍ਰੋਮਣੀ ਅਕਾਲੀ ਦਲ ਬਾਦਲ ਬਿਲਕੁਲ ਅਸਫਲ ਰਿਹਾ, ਖਾਤਾ ਵੀ ਨਹੀਂ ਖੁੱਲ੍ਹ ਸਕਿਆ |ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਹੂੰਝਾ ਫਿਰ ਜਿੱਤ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ | ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਹੋਈ ਜਿਮਨੀ ਚੋਣ ਵਿੱਚ 23 ਨਵੰਬਰ 2024 ਨੂੰ ਆਏ ਨਤੀਜੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਕਾਂਗਰਸੀ ਉਮੀਦਵਾਰ ਅੰਮਿ੍ਤਾ ਵੜਿੰਗ ਨੂੰ 21969 ਵੋਟਾਂ ਨਾਲ ਹਰਾ ਕੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ | ਉਨ੍ਹਾਂ ਹਲਕਾ ਗਿੱਦੜਬਾਹਾ ਵਿੱਚ ਕਾਫੀ ਮਿਹਨਤ ਕੀਤੀ ਅਤੇ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ | ਜਿਸ ਕਰਕੇ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚ ਗਈ | ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਭਾਜਪਾ ਸਿਰਫ 1 ਸੀਟ ਹੀ ਜਿੱਤ ਸਕੀ | ਭਾਜਪਾ ਦਾ ਗਿੱਦੜਬਾਹਾ ਅਤੇ ਮਲੋਟ ਵਿਖੇ ਖਾਤਾ ਨਹੀਂ ਖੁੱਲਿ੍ਹਆ | ਭਾਜਪਾ ਦਾ ਮੌਜੂਦਾ ਜਿਲ੍ਹਾ ਪ੍ਰਧਾਨ ਮਲੋਟ ਨਾਲ ਸੰਬੰਧਿਤ ਹੈ | ਜਦ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੇ ਭਰਾ ਪਰੀਜਾਤ ਪਠੇਲਾ ਜਿੱਤਣ ਵਿੱਚ ਸਫਲ ਰਹੇ | ਇਸ ਤਰ੍ਹਾਂ ਭਾਜਪਾ ਨੂੰ ਸ੍ਰੀ ਮੁਕਤਸਰ ਸਾਹਿਬ ਦੀਆਂ ਤਿੰਨੇ ਨਗਰ ਕੌਂਸਲਾਂ ਵਿੱਚੋਂ ਸਿਰਫ਼ ਇੱਕ ਸੀਟ ਤੇ ਹੀ ਸਬਰ ਕਰਨਾ ਪਿਆ | ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਤੋਂ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਆਲਮ ਹੈ | ਉਨ੍ਹਾਂ ਵੱਲੋਂ ਜੇਤੂ ਮਾਰਚ ਕੱਢੇ ਗਏ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਗਰਪਾਲਿਕਾ ਮਲੋਟ ਵਿਖੇ ਥੋੜ੍ਹੇ ਦਿਨਾਂ 'ਚ ਹੀ ਬਣਾਵਾਂਗੇ ਆਪਣੀ ਕਮੇਟੀ-ਡਾ. ਬਲਜੀਤ ਕੌਰ ਅਗਲੀ ਖ਼ਬਰ ਵਾਰਡ ਨੰਬਰ 15, 16 ਅਤੇ 17 'ਚ ਆਪ ਦੀ ਸ਼ਾਨਦਾਰ ਜਿੱਤ <br/>
Ad Position 24