11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਐੱਸ.ਡੀ. ਸਕੂਲ ਵਲੋਂ ਅਧਿਆਪਕਾ ਸੁਨੀਤਾ ਵਧਵਾ ਤੇ ਸੁਨੀਤਾ ਧੀਂਗੜਾ ਲਈ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 31-05-2026
ਮਲੋਟ, 30 ਮਈ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪੰਜਾਬੀ ਵਿਸ਼ੇ ਦੀ ਅਧਿਆਪਕਾ ਸੁਨੀਤਾ ਵਧਵਾ ਅਤੇ ਪ੍ਰਾਇਮਰੀ ਟੀਚਰ ਸੁਨੀਤਾ ਧੀਂਗੜਾ ਦੇ ਸਫ਼ਲਤਾਪੂਰਵਕ ਕਾਰਜਕਾਲ ਪੂਰਾ ਕਰਨ ਉਪਰੰਤ ਸਕੂਲ ਵਲੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸੁਨੀਤਾ ਵਧਵਾ ਅਤੇ ਸੁਨੀਤਾ ਧੀਂਗੜਾ ਵਲੋਂ ਸਕੂਲ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ, ਮਿਹਨਤ, ਇਮਾਨਦਾਰੀ ਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦੋਵਾਂ ਅਧਿਆਪਕਾਵਾਂ ਨੇ ਆਪਣੇ ਲੰਮੇ ਸੇਵਾ-ਕਾਲ ਦੌਰਾਨ ਵਿਦਿਆਰਥੀਆਂ ਨੂੰ ਨਾ ਸਿਰਫ਼ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕੀਤੀ, ਸਗੋਂ ਉਨ੍ਹਾਂ ਦੇ ਚੰਗੇ ਚਰਿੱਤਰ ਨਿਰਮਾਣ ਅਤੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੋਵਾਂ ਅਧਿਆਪਕਾਵਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੇ ਆਉਣ ਵਾਲੇ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੁਨੀਤਾ ਵਧਵਾ ਅਤੇ ਸੁਨੀਤਾ ਧੀਂਗੜਾ ਨੇ ਵੀ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ | ਅੰਤ ਵਿਚ ਸਕੂਲ ਵਲੋਂ ਸੁਨੀਤਾ ਵਧਵਾ ਅਤੇ ਸੁਨੀਤਾ ਧੀਂਗੜਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਤੰਬਾਕੂ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਕਾਕਾ ਬਰਾੜ
Ad Position 24