11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਹਰਜੀਤ ਰੁਪਾਣਾ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 31-05-2026
ਰੁਪਾਣਾ, 30 ਮਈ (ਜਗਜੀਤ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਵਲੋਂ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਪੂਰੇ ਪੰਜਾਬ ਦੇ ਜ਼ਿਲਿ੍ਹਆਂ ਵਿਚ ਨਿਯੁਕਤ ਕੀਤੇ ਚੇਅਰਮੈਨਾਂ ਵਿਚ ਪਿੰਡ ਰੁਪਾਣਾ ਦੇ ਜੰਮਪਲ ਨੌਜਵਾਨ ਆਗੂ ਹਰਜੀਤ ਸਿੰਘ ਰੁਪਾਣਾ ਨੂੰ ਸ੍ਰੀ ਮੁਕਤਸਰ ਸਾਹਿਬ ਐੱਸ.ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਪਾਰਟੀ 'ਤੇ ਹਾਈਕਮਾਂਡ ਦੇ ਸੀਨੀਅਰ ਕਾਂਗਰਸੀ ਆਗੂਆਂ ਸੁਖਰਾਜ ਸਿੰਘ ਖੋਸਾ, ਬੋਹੜ ਸਿੰਘ ਬਰਾੜ ਸਾਬਕਾ ਬਲਾਕ ਸੰਮਤੀ ਮੈਂਬਰ, ਸਾਜਨਦੀਪ ਖੋਸਾ, ਹਰਮਨ ਬਰਾੜ, ਕਰਮਦੀਪ ਸਿੰਘ ਖੋਸਾ, ਰਣਬੀਰ ਸਿੰਘ ਗੋਲਾ ਬਰਾੜ, ਸੁੱਖੀ ਖੋਸਾ, ਅਵਤਾਰ ਸਿੰਘ ਔਲਖ, ਹੈਪੀ ਖੋਸਾ, ਰਾਣਾ, ਗੁਰਮੁਖ ਸਿੰਘ, ਸੁਖਦੀਪ ਸਿੰਘ ਚੰਨੀ, ਗੁਰਪ੍ਰੀਤ ਸਿੰਘ, ਰਾਜਾ ਚਿੱਬੜਾਂਵਾਲੀ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਚੇਅਰਮੈਨ ਹਰਜੀਤ ਰੁਪਾਣਾ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬੋਹੜ ਸਿੰਘ ਬਰਾੜ ਤੇ ਸੁਖਰਾਜ ਸਿੰਘ ਖੋਸਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਬਣਾ ਦਿੱਤੇ ਹਨ, ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਹ ਸਰਕਾਰ ਲੋਕਾਂ ਨੂੰ ਉਜਾੜਨ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਮੂੰਹ ਤੋੜ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਾਂਗਰਸ ਪਾਰਟੀ ਨੇ ਐੱਸ.ਸੀ. ਡਿਪਾਰਟਮੈਂਟ ਨੂੰ ਮਜ਼ਬੂਤ ਕਰਨ ਨਵੀਆਂ ਨਿਯੁਕਤੀਆਂ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਤੀਰਅੰਦਾਜ਼ੀ ਖਿਡਾਰਨ ਅਵਨੀਤ ਕੌਰ ਦਾ ਮਾਲਵਾ ਸਕੂਲ ਪਹੁੰਚਣ 'ਤੇ ਸਵਾਗਤ ਅਗਲੀ ਖ਼ਬਰ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਕਰਵਾਈਆਂ
Ad Position 24