ਜੈਤੋ, 31 ਮਈ (ਗੁਰਮੀਤਪਾਲ ਰੋੜੀਕਪੂਰਾ)-ਕੈਨੇਡਾ ਦੇ ਸ਼ਹਿਰ ਬਿ੍ਟਿਸ਼ ਕੋਲੰਬੀਆ ਨਾਲ ਸੰਬੰਧਿਤ ਅਤੇ ਪਿੰਡ ਕਾਸਮ ਭੱਟੀ ਦੇ ਜੰਮਪਲ ਅਜੈਪਾਲ ਸਿੰਘ ਧਾਲੀਵਾਲ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੇਸਟ ਫ਼ਤਹਿ ਕਰਕੇ ਪੰਜਾਬ, ਸਿੱਖ ਕੌਮ ਅਤੇ ਆਪਣੇ ਜੱਦੀ ਪਿੰਡ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕੀਤਾ ਹੈ | ਇਸ ਇਤਿਹਾਸਕ ਪ੍ਰਾਪਤੀ 'ਤੇ ਪਿੰਡ ਵਾਸੀਆਂ, ਦੋਸਤਾਂ ਅਤੇ ਰਿਸ਼ਤੇਦਾਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਐਡਵੋਕੇਟ ਅਕਾਲਜੀਤ ਸਿੰਘ ਬਰਾੜ ਨੇ ਕਿਹਾ ਕਿ ਅਜੈਪਾਲ ਸਿੰਘ ਧਾਲੀਵਾਲ ਮਾਊਾਟ ਐਵਰੇਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣੇ ਹਨ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੰਜਾਬੀਆਂ ਲਈ ਹੀ ਨਹੀਂ ਸਗੋਂ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਲਈ ਵੀ ਮਾਣ ਵਾਲੀ ਗੱਲ ਹੈ | ਐਡਵੋਕੇਟ ਬਰਾੜ ਨੇ ਦੱਸਿਆ ਕਿ ਅਜੈਪਾਲ ਸਿੰਘ ਧਾਲੀਵਾਲ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਵਿਚ ਰਹਿ ਰਹੇ ਹਨ | ਉਹ ਪਿਛਲੇ ਲੰਮੇ ਸਮੇਂ ਤੋਂ ਪਹਾੜ ਚੜ੍ਹਾਈ ਅਤੇ ਸਾਹਸੀ ਖੇਡਾਂ ਨਾਲ ਜੁੜੇ ਹੋਏ ਹਨ | ਉਨ੍ਹਾਂ 20 ਮਈ 2026 ਨੂੰ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੇਸਟ ਸਰ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ | ਉਨ੍ਹਾਂ ਕਿਹਾ ਕਿ ਅਜੈਪਾਲ ਸਿੰਘ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਅਜੈਪਾਲ ਸਿੰਘ ਨੇ ਆਪਣੇ ਪਿੰਡ, ਇਲਾਕੇ ਅਤੇ ਦੇਸ਼ ਦਾ ਮਾਣ ਵਧਾਇਆ ਹੈ ਜਿਸ ਕਾਰਨ ਸਮੂਹ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ | ਸਨਮਾਨ ਸਮਾਗਮ ਦੌਰਾਨ ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀਆਂ ਧਾਰਮਿਕ, ਸਮਾਜਿਕ ਅਤੇ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਅਜੈਪਾਲ ਸਿੰਘ ਧਾਲੀਵਾਲ ਦੀ ਇਸ ਇਤਿਹਾਸਕ ਕਾਮਯਾਬੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਐਡਵੋਕੇਟ ਅਕਾਸ਼ਦੀਪ ਸਿੰਘ ਸਿੱਧੂ (ਰਿਆਸਤੀ), ਸਾਰਜ ਸਿੰਘ, ਪਿ੍ਤਪਾਲ ਸਿੰਘ ਗਿੱਲ, ਕੁਲਰਾਜ ਸਿੰਘ ਭਾਉ, ਰਿਟਾ. ਅਧਿਆਪਕ ਜਗਦੇਵ ਸਿੰਘ ਸਿੱਧੂ, ਸਤਿਕਰਤਾਰ ਸਿੰਘ ਰਿਆਸਤੀ, ਜਸਵੰਤ ਸਿੰਘ ਰੋਮਾਣਾ, ਪਰਮਿੰਦਰ ਸਿੰਘ ਤੂਰ, ਰਾਜਿੰਦਰ ਸਿੰਘ ਰੋਮਾਣਾ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਪਵਨਜੀਤ ਸਿੰਘ ਸਿੱਧੂ, ਮਾਨਵਜੋਤ ਸਿੰਘ ਬਰਾੜ, ਇਕਬਾਲ ਸਿੰਘ ਧਾਲੀਵਾਲ ਜੇਲ੍ਹ ਸੁਪਰਡੈਂਟ ਫ਼ਰੀਦਕੋਟ, ਸਰਪੰਚ ਕਾਸਮ ਭੱਟੀ ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ ਅਤੇ ਸਤਪਾਲ ਸਿੰਘ ਧਾਲੀਵਾਲ, ਸਾਜਰ ਸਿੰਘ, ਸਾਬਕਾ ਸਰਪੰਚ ਪਿ੍ਤਪਾਲ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਗਿੱਲ, ਡਾ. ਰਣਜੀਤ ਸਿੰਘ, ਮਲਕੀਤ ਸਿੰਘ ਗਿੱਲ, ਡਾ. ਬਾਬੂ ਲਾਲ, ਗੁਰਦੀਪ ਸਿੰਘ ਧਾਲੀਵਾਲ ਆਦਿ ਵਲੋਂ ਅਜੈਪਾਲ ਸਿੰਘ ਧਾਲੀਵਾਲ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ |