ਮਲੋਟ, 31 ਮਈ (ਪਾਟਿਲ)-ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਯੋਗ ਅਗਵਾਈ ਹੇਠ 'ਫਨ ਡੇ ਸੈਲੀਬ੍ਰੇਸ਼ਨ' ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਪ੍ਰੋਤਸਾਹਿਤ ਕਰਨਾ ਸੀ | ਫਨ ਡੇ ਸੈਲੀਬ੍ਰੇਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ | ਅੰਤ ਵਿਚ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |