ਸ਼੍ਰੋਮਣੀ ਅਕਾਲੀ ਦਲ ਨੂੰ ਅੰਦਾਜ਼ੇ ਤੋਂ ਘੱਟ ਸੀਟਾਂ ਮਿਲੀਆਂ, ਵੋਟ ਸ਼ੇਅਰ ਕਾਇਮ-ਰੋਜ਼ੀ ਬਰਕੰਦੀ
ਅਜੀਤ ਡੈਸਕ
01-06-2026
ਭਾਜਪਾ ਨੂੰ ਵੀ ਨਗਰ ਕੌਂਸਲ ਚੋਣਾਂ ਵਿਚ ਵੱਡੀ ਨਮੋਸ਼ੀ ਹੋਈ ਹੈ | ਉਨ੍ਹਾਂ ਕਿਹਾ ਪ੍ਰਮੁੱਖ ਵਿਰੋਧੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਹੀ ਉਭਰਿਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਏਗਾ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵੀ ਲੋਕਾਂ ਦੇ ਸਹਿਯੋਗ ਨਾਲ ਜੇਤੂ ਰਹੇਗਾ | ਉਨ੍ਹਾਂ ਨਗਰ ਕੌਂਸਲ ਦੇ ਪਿਛਲੇ ਕਾਰਜਕਾਲਾਂ ਵਿਚ ਮਿੱਤ ਸਿੰਘ ਬਰਾੜ ਅਤੇ ਹਰਪਾਲ ਸਿੰਘ ਬੇਦੀ ਵਲੋਂ ਕਰਵਾਏ ਵਿਕਾਸ ਕੰਮਾਂ ਦਾ ਜ਼ਿਕਰ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫੱਤਣਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ ਆਦਿ ਹਾਜ਼ਰ ਸਨ |