ਦੋਦਾ, 1 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਕੋਟਭਾਈ ਦੇ ਕੋਠੇ ਹਿੰਮਤਪੁਰਾ ਤੋਂ ਕਾਂਗਰਸ ਕੱਟੜ ਸਮਰਥਕ ਗੁਰਵਿੰਦਰਜੀਤ ਸਿੰਘ ਪਰਿਵਾਰ ਸਮੇਤ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਬਿਨਾਂ ਸ਼ਰਤ ਸ਼ਾਮਿਲ ਹੋ ਗਏ | ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕੱਟੜ ਕਾਂਗਰਸੀ ਪਰਿਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ 'ਆਪ' ਵਿਚ ਆਉਣ 'ਤੇ ਜੀ ਆਇਆ ਆਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਆਦਿ ਹਾਜ਼ਰ ਸਨ |