29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਗਦੇਵ ਸਿੰਘ ਰਹੂੜਿਆਂਵਾਲੀ ਨੇ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 02-06-2026
ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੀ ਬਲਾਕ ਸੰਮਤੀ ਸੀਟਾਂ ਵਿਚੋਂ 17 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ, ਜਿਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਜਿੱਤੇ ਹੋਏ ਬਲਾਕ ਸੰਮਤੀ ਮੈਂਬਰਾਂ ਦੀ ਸਹਿਮਤੀ ਨਾਲ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਪਿਛਲੇ ਦਿਨੀਂ ਕੀਤੀ ਸੀ | ਜਿਸ ਨੂੰ ਲੈ ਕੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਦੇਵ ਸਿੰਘ ਰਹੂੜਿਆਂਵਾਲੀ ਨੇ ਚੇਅਰਮੈਨ ਅਤੇ ਜਸਮੇਲ ਕੌਰ ਪਤਨੀ ਗੁਰਮੇਲ ਸਿੰਘ ਪਿੰਡ ਕਾਨਿਆਂਵਾਲੀ ਕਲਾਂ ਨੇ ਵਾਈਸ ਚੇਅਰਪਰਸਨ ਵਜੋਂ ਬੀ.ਡੀ.ਪੀ.ਓ. ਬੋਹੜ ਸਿੰਘ ਤੇ ਵੱਖ-ਵੱਖ ਅਕਾਲੀ ਆਗੂਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਕੁਰਸੀ 'ਤੇ ਬਿਠਾਉਣ ਦੀ ਰਸਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਵਰਕਿੰਗ ਕਮੇਟੀ ਮੈਂਬਰ ਤੇ ਸੂਬਾ ਡੈਲੀਗੇਟ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਦੇ ਪੀ.ਏ. ਤੇ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਲਜਿੰਦਰ ਸਿੰਘ ਬਿੰਦਰ ਗੋਨਿਆਣਾ, ਜਗਵੰਤ ਸਿੰਘ ਲੰਬੀਢਾਬ ਆਦਿ ਆਗੂਆਂ ਅਤੇ ਸਮੂਹ ਬਲਾਕ ਸੰਮਤੀ ਮੈਂਬਰਾਂ ਨੇ ਅਹੁਦਾ ਸੰਭਾਲਣ 'ਤੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰ ਪਹਿਨਾ ਕੇ ਵਧਾਈ ਦਿੱਤੀ ਅਤੇ ਬਰਫ਼ੀ ਨਾਲ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਦਫ਼ਤਰ ਦੇ ਸੁਪਰਡੈਂਟ ਪਿ੍ੰਸ ਪਾਲ ਸਿੰਘ ਵੀ ਹਾਜ਼ਰ ਸਨ | ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜਗਦੇਵ ਸਿੰਘ ਨੇ ਕਿਹਾ ਕਿ ਉਹ ਸਮੂਹ ਬਲਾਕ ਸੰਮਤੀ ਮੈਂਬਰਾਂ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਅਹੁਦੇ 'ਤੇ ਬਿਠਾਉਣ ਦਾ ਮਾਣ ਬਖ਼ਸ਼ਿਆ | ਉਹ ਪੂਰੀ ਜ਼ਿੰਮੇਵਾਰੀ ਤੇ ਮਿਹਨਤ ਨਾਲ ਡਿਊਟੀ ਨੂੰ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ | ਉਨ੍ਹਾਂ ਆਸ ਪ੍ਰਗਟ ਕੀਤੀ ਕਿ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਏਗਾ | ਇਸ ਮੌਕੇ ਹਰਮਨਜੀਤ ਸਿੰਘ ਸੰਧੂ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਪੂਰਨ ਸਿੰਘ ਲੰਡੇਰੋਡੇ, ਸਤਿੰਦਰਜੀਤ ਸਿੰਘ ਗੋਲਡੀ ਚਹਿਲ, ਗਿਆਨ ਸਿੰਘ ਕਬਰਵਾਲਾ, ਮਾਸਟਰ ਬਰਨੇਕ ਸਿੰਘ ਦਿਓਲ, ਜੀਵਨ ਸਿੰਘ ਬਰਾੜ ਉਦੇਕਰਨ, ਬਲਜੀਤ ਸਿੰਘ ਰਹੂੜਿਆਂਵਾਲੀ, ਦਲਜੀਤ ਸਿੰਘ ਸਦਰਵਾਲਾ, ਸਰਪੰਚ ਜੱਗਾ ਸੰਗਰਾਣਾ, ਭਿੰਦਾ ਚਹਿਲ ਸਮੇਤ ਹੋਰ ਆਗੂ, ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਯੂਥ ਕਾਂਗਰਸ ਦੀ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24