ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਦਿਆਂ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਰੱਖੇ ਗਏ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਮੌਕੇ ਸਕੂਲ ਦੇ ਹੋਣਹਾਰ ਅਤੇ ਹੁਸ਼ਿਆਰ ਬੱਚਿਆਂ ਨੂੰ ਆਪਣੇ ਮੁਬਾਰਕ ਹੱਥਾਂ ਨਾਲ ਸਨਮਾਨਿਤ ਕੀਤਾ | ਅੱਜ ਦੇ ਹੋਣਹਾਰ ਵਿਦਿਆਰਥੀ ਹੀ ਭਵਿੱਖ ਵਿਚ ਦੇਸ਼ ਅਤੇ ਸਮਾਜ ਦੀ ਅਗਵਾਈ ਕਰਨਗੇ | ਸਕੂਲ ਦੇ ਮੁੱਖ ਪ੍ਰਬੰਧਕ ਪਵਨ ਮਿੱਤਲ ਨੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਮਾਪਿਆਂ ਨੂੰ ਵਧਾਈ ਦਿੱਤੀ |