29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਗੁਰੂ ਨਾਨਕ ਕਾਲਜੀਏਟ ਸਕੂਲ ਵਿਖੇ ਓਰੀਐਂਟੇਸ਼ਨ ਤੇ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2026
ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ 10+1 ਤੇ 10+2 ਦੇ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦੇ ਵਾਤਾਵਰਨ ਸੰਬੰਧੀ ਜਾਣੂ ਕਰਵਾਉਣ ਹਿੱਤ ਓਰੀਐਂਟੇਸ਼ਨ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਸੰਸਥਾ ਦੇ ਨਿਯਮਾਂ ਤੇ ਸੰਸਥਾ ਵਿਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸੰਸਥਾ ਵਿਚ ਚੱਲ ਰਹੇ ਵਿਦਿਆਰਥੀ ਭਲਾਈ ਵੱਖ-ਵੱਖ ਸੈੱਲਾਂ ਸੰਬੰਧੀ ਜਾਣੂ ਕਰਵਾਇਆ ਗਿਆ | ਸੰਸਥਾ ਵਿਚ ਚੱਲ ਰਹੀਆਂ ਵੱਖ-ਵੱਖ ਸਟਰੀਮਾਂ ਸਾਇੰਸ, ਕਾਮਰਸ ਤੇ ਆਰਟਸ ਦੇ ਟੀਚਰਜ਼ ਵਿਦਿਆਰਥੀਆਂ ਨਾਲ ਰੂਬਰੂ ਹੋਏ ਅਤੇ ਇਸ ਸਮੇਂ 10+1 ਤੇ 10+2 ਮਾਰਚ 2026 ਪ੍ਰੀਖਿਆਵਾਂ ਵਿਚ ਵੱਖ-ਵੱਖ ਸਟਰੀਮਾਂ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ | ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਵੇਂ ਆਏ ਵਿਦਿਆਰਥੀਆਂ ਦੇ ਰੂਬਰੂ ਕੀਤਾ ਤਾਂ ਜੋ ਉਹ ਵਿਦਿਆਰਥੀ ਉਨ੍ਹਾਂ ਤੋਂ ਸੇਧ ਲੈ ਸਕਣ | ਇਸ ਮੌਕੇ ਡੀਨ ਅਕਾਦਮਿਕ ਡਾ. ਨੀਨਾ ਮਹਿਤਾ, ਸਕੂਲ ਇੰਚਾਰਜ ਸ਼ਹਿਨਾਜ਼ ਕੌਰ ਤੇ ਸਮੂਹ ਸਟਾਫ਼ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ | ਡੀਨ ਅਕੈਡਮਿਕ ਡਾ. ਨੀਨਾ ਮਹਿਤਾ ਨੇ ਸਕੂਲ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਸਰਬਜੀਤ ਕੌਰ ਅਤੇ ਸਥਾਨਕੀ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਅਰੋੜਵੰਸ਼ ਦੇ ਸੰਸਥਾਪਕ ਸ੍ਰੀ ਅਰੂਟ ਜੀ ਮਹਾਰਾਜ ਦੀ ਜੈਅੰਤੀ ਮਨਾਈ <br/> ਅਗਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਦੀ ਮੀਟਿੰਗ
Ad Position 24