31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੀਟਰ ਰੀਡਰ ਯੂਨੀਅਨ ਵਲੋਂ ਕੰਮ ਠੱਪ ਕਰਕੇ ਕੀਤਾ ਜਾ ਰਿਹਾ ਸੰਘਰਸ਼

Ad Position 21
No active advertisement
ਅਜੀਤ ਡੈਸਕ 03-06-2026
ਮਲੋਟ, 2 ਜੂਨ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਤੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਲੋਂ ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਲਈ ਭੱਤਿਆਂ ਵਿਚ ਵਾਧੇ ਦੇ ਕੀਤੇ ਗਏ ਐਲਾਨਾਂ ਦੇ ਬਾਵਜੂਦ ਮੀਟਰ ਰੀਡਰ ਵਿਚ ਸਰਕਾਰ ਪ੍ਰਤੀ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ | ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਪਾਵਰਕਾਮ ਆਊਟਸੋਰਸ ਸੋਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਲਗਾਤਾਰ ਹੜਤਾਲ ਕੀਤੀ ਜਾ ਰਹੇ ਹੈ, ਜਿਸ ਕਰਕੇ ਬਿਜਲੀ ਉਪਭੋਗਤਾਵਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਟਰ ਰੀਡਰਾਂ ਦੇ ਪਟਿਆਲਾ ਵਿਖੇ ਚੱਲ ਰਹੇ ਧਰਨੇ ਦਾ ਸਮਰਥਨ ਕਰਦਿਆਂ ਮਲੋਟ ਵਿਖੇ ਮੀਟਰ ਰੀਡਰ ਗੁਰਵਿੰਦਰ ਸਿੰਘ, ਲਵਦੀਪ ਸਿੰਘ, ਗੁਰਮੀਤ ਸਿੰਘ, ਬੂਟਾ ਸਿੰਘ, ਲਵਪ੍ਰੀਤ ਸਿੰਘ ਤੇ ਹੋਰ ਮੀਟਰ ਰੀਡਰਾਂ ਨੇ ਦੱਸਿਆ ਕਿ ਮਲੋਟ ਇਲਾਕੇ ਵਿਚ ਸਪਾਟ ਬਿਲਿੰਗ ਦਾ ਕੰਮ ਪੂਰਨ ਰੂਪ ਵਿਚ ਬੰਦ ਕਰਕੇ ਹੜਤਾਲ ਕਰ ਦਿੱਤੀ ਹੈ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਪਾਵਰਕਾਮ ਵਲੋਂ 10 ਫ਼ੀਸਦੀ ਇਕ ਮੁਸ਼ਤ ਅਤੇ 5 ਫ਼ੀਸਦੀ ਸਾਲਾਨਾ ਵਾਧੇ ਦਾ ਪੱਤਰ ਜਾਰੀ ਹੋ ਚੁੱਕਿਆ ਹੈ, ਪ੍ਰੰਤੂ ਦੂਜੇ ਪਾਸੇ ਪੀ.ਐੱਸ.ਪੀ.ਸੀ.ਐੱਲ. ਦੇ ਉਦਯੋਗਿਕ ਸੰਪਰਕ ਵਿਭਾਗ ਪਟਿਆਲਾ ਵਲੋਂ ਜਾਰੀ ਇਕ ਅਧਿਕਾਰਤ ਪੱਤਰ ਅਨੁਸਾਰ ਕਿਰਤ ਵਿਭਾਗ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਉਜ਼ਰਤਾਂ 'ਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ 10 ਫ਼ੀਸਦੀ ਇਕ ਮੁਸ਼ਤ ਵਾਧਾ ਜੋ 1 ਅਪ੍ਰੈਲ 2025 ਤੋਂ ਲਾਗੂ ਹੈ ਅਤੇ 5 ਫ਼ੀਸਦੀ ਸਲਾਨਾ ਵਾਧਾ ਦੇਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ | ਇਸ ਦੌਰਾਨ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵਾਅਦੇ ਤੋਂ ਮੁੱਕਰੀ ਹੈ ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਕੀਤੇ ਗਏ ਵਾਧੇ ਉਨ੍ਹਾਂ ਲਈ ਕਾਫ਼ੀ ਨਹੀਂ ਹਨ | ਆਗੂਆਂ ਨੇ ਕਿਹਾ ਕਿ ਚੋਣਾਂ ਵੇਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਰ ਰੀਡਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਠੇਕੇਦਾਰੀ ਸਿਸਟਮ ਵਿਚੋਂ ਕੱਢ ਕੇ ਸਿੱਧਾ ਪਾਵਰਕਾਮ ਵਿਭਾਗ ਅਧੀਨ ਲਿਆ ਕੇ ਪੱਕਾ ਵੀ ਕੀਤਾ ਜਾਵੇਗਾ, ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ | ਆਗੂਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੁਣ ਤੱਕ ਕੰਮਕਾਜ ਠੱਪ ਰਹੇਗਾ ਅਤੇ ਤਿੱਖਾ ਸੰਘਰਸ਼ ਵੀ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੇ ਉਪਰੋਂ ਕੈਂਟਰ ਲੰਘਿਆ, ਹੋਈ ਮੌਤ ਅਗਲੀ ਖ਼ਬਰ ਆਲ ਡੀਪੂ ਹੋਲਡਰ ਯੂਨੀਅਨ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨੂੰ ਦਿੱਤਾ ਮੰਗ ਪੱਤਰ
Ad Position 24