31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਧੂਲਕੋਟ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਏ

Ad Position 21
No active advertisement
ਅਜੀਤ ਡੈਸਕ 03-06-2026
ਦੋਦਾ, 2 ਜੂਨ (ਰਵੀਪਾਲ)-ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਖ਼ਰਚ ਕਰਕੇ ਪਿੰਡ ਧੂਲਕੋਟ ਵਿਖੇ 26 ਸੀ.ਸੀ.ਟੀ.ਵੀ. ਕੈਮਰੇ ਲਗਵਾਏ, ਜਿਨ੍ਹਾਂ ਦਾ ਅੱਜ ਉਨ੍ਹਾਂ ਵਲੋਂ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਕੈਮਰੇ ਪਿੰਡ ਦੀਆਂ ਸਾਰੀਆਂ ਫਿਰਨੀਆਂ 'ਤੇ ਲਗਵਾਏ ਗਏ ਹਨ, ਤਾਂ ਜੋ ਆਉਣ ਜਾਣ ਵਾਲਿਆਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਮਰਿਆਂ ਦੀ ਸਹੂਲਤ ਨਾਲ ਸ਼ਰਾਰਤੀ ਅਨਸਰਾਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਲੋਕਾਂ ਦੀ ਜਾਨ ਤੇ ਮਾਲ ਦੀ ਹਿਫ਼ਾਜ਼ਤ ਹੋ ਸਕੇ | ਇਸ ਮੌਕੇ ਯੂਥ ਆਗੂ ਮਨਦੀਪ ਸਿੰਘ ਬਰਾੜ, ਮੈਂਬਰ ਨਿਰਮਲ ਸਿੰਘ ਭੁੱਲਰ, ਮੈਂਬਰ ਭੋਲਾ ਸਿੰਘ, ਸੁਖਮੰਦਰ ਸਿੰਘ, ਰੇਸ਼ਮ ਸਿੰਘ, ਸੁਖਜੀਤ ਸਿੰਘ, ਮੱਖਣ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਪੰਨੀਵਾਲਾ ਫੱਤਾ ਨੂੰ ਮਿਲਿਆ ਨਵਾਂ ਮੈਡੀਕਲ ਅਫ਼ਸਰ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਰੁਪਾਣਾ ਵਿਖੇ ਮੈਗਾ ਪੀ.ਟੀ.ਐੱਮ. ਕਰਵਾਈ
Ad Position 24