03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਦਾ ਪੰਜਾਬ ਯੂਨੀਵਰਸਿਟੀ 'ਚ ਪਹਿਲਾ ਸਥਾਨ <br/>

Ad Position 21
No active advertisement
ਅਜੀਤ ਡੈਸਕ 07-06-2026
ਮਲੋਟ, 6 ਜੂਨ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਲਈ ਇਹ ਬਹੁਤ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਹੋਣਹਾਰ ਵਿਦਿਆਰਥੀ ਅਨਮੋਲ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਹੇਠ ਕਾਲਜ ਲਗਾਤਾਰ ਵਿਦਿਅਕ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਰਿਹਾ ਹੈ | ਅਨਮੋਲ ਕੁਮਾਰ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਤੇ ਕਾਲਜ ਦੇ ਉਚ ਗੁਣਵੱਤਾ ਵਾਲੇ ਸਿੱਖਿਅਕ ਮਾਹੌਲ ਦਾ ਨਤੀਜਾ ਹੈ | ਇਸ ਮੌਕੇ ਸੁਦੇਸ਼ ਕੁਮਾਰ ਗਰੋਵਰ ਨੇ ਅਨਮੋਲ ਕੁਮਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ | ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਮਲੋਟ ਮਾਲਵਾ ਖੇਤਰ ਵਿਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਦਾ ਵਚਨਬੱਧ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਕਾਲਜ ਦੇ ਸਮੂਹ ਸਟਾਫ਼ ਨੇ ਅਨਮੋਲ ਕੁਮਾਰ ਅਤੇ ਉਸ ਦੇ ਪਰਿਵਾਰ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪੀ.ਡਬਲਿਊ.ਡੀ. ਟੈਕਨੀਸ਼ਸ਼ਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫ਼ਿਜ਼ੀਕਲ ਕੈਂਪ ਸ਼ੁਰੂ
Ad Position 24
No active advertisement