05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਦੇ ਮੈਂਬਰਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-06-2026
ਦੋਦਾ, 6 ਜੂਨ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਦੋਦਾ ਦੇ ਸਮੂਹ ਆਗੂਆਂ ਵਲੋਂ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਗਿਆ ਕਿ 2600 ਐਪਰਸਿਟ ਲਾਈਨਮੈਨ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਦਫ਼ਤਰ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪਟਿਆਲਾ ਪੁਲਿਸ ਨੇ ਜ਼ਬਰ ਜ਼ੁਲਮ ਦੀਆਂ ਹੱਦਾਂ ਪਾਰ ਕਰਦੇ ਹੋਏ ਲਾਠੀਚਾਰਜ ਕੀਤਾ ਹੈ, ਉਸ ਦੀ ਜਥੇਬੰਦੀ ਨਿਖੇਧੀ ਕਰਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦ ਮੰਨੀਆਂ ਜਾਣ ਅਤੇ ਜਿਹੜੇ ਪੁਲਿਸ ਮੁਲਾਜ਼ਮਾਂ ਨੇ ਕਾਨੂੰਨ ਹੱਥ ਵਿਚ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਤਸ਼ਦੱਦ ਕੀਤਾ ਹੈ, ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੇ ਸੰਘਰਸ਼ੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਟੈਕਨੀਕਲ ਸਰਵਿਸਿਜ਼ ਯੂਨੀਅਨ ਉਨ੍ਹਾਂ ਦਾ ਸੰਘਰਸ਼ ਵਿਚ ਡੱਟ ਕੇ ਸਾਥ ਦੇਵੇਗੀ | ਇਸ ਮੌਕੇ ਡਵੀਜ਼ਨ ਪ੍ਰਧਾਨ ਦਲਜੀਤ ਸਿੰਘ, ਬਲਤੇਜ ਸਿੰਘ, ਧਰਮਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਮੇਲ ਸਿੰਘ, ਰੁਪਿੰਦਰ ਸਿੰਘ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਅੰਤਿਮ ਅਰਦਾਸ 10 ਨੂੰ
Ad Position 24
No active advertisement