ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪ੍ਰਸਿੱਧ ਸਮਾਜ ਸੇਵਕ ਅਤੇ ਕਾਰੋਬਾਰੀ ਬਾਵਾ ਯਾਦਵਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਵੇਂ ਜੇਤੂ ਕੌਂਸਲਰਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕੌਂਸਲਰਾਂ ਵਿਚ ਧਰਮਿੰਦਰ ਸਿੰਘ ਕੌਂਸਲਰ ਵਾਰਡ ਨੰਬਰ 4, ਸ਼ਿੰਦਰ ਕੌਰ ਕੌਂਸਲਰ ਵਾਰਡ ਨੰਬਰ 5 ਅਤੇ ਗੁਰਪਿੰਦਰ ਸਿੰਘ ਸ਼ੈਲੀ ਕੌਂਸਲਰ ਵਾਰਡ ਨੰਬਰ 8 ਸ਼ਾਮਿਲ ਹਨ | ਇਸ ਮੌਕੇ ਜਿੱਤੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਨਾਲ ਹੀ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਧੰਨਵਾਦੀ ਤੇ ਸਨਮਾਨ ਸਮਾਗਮ ਰੱਖਣ 'ਤੇ ਬਾਵਾ ਯਾਦਵਿੰਦਰ ਸਿੰਘ ਲਾਲੀ ਦਾ ਧੰਨਵਾਦ ਕੀਤਾ | ਉਨ੍ਹਾਂ ਸਮੁੱਚੇ ਸ਼ਹਿਰ ਵਾਸੀਆਂ ਦਾ ਆਮ ਆਦਮੀ ਪਾਰਟੀ ਵਿਚ ਵਿਸ਼ਵਾਸ ਪ੍ਰਗਟਾਉਣ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਰਹੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਵਲੋਂ ਸਭ ਤੋਂ ਵੱਡੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਕਰਕੇ ਸ਼ਹਿਰ ਵਿਚ ਸੀਵਰੇਜ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਬਹੁਤ ਮੁਹੱਲਿਆਂ, ਜਿਨ੍ਹਾਂ ਵਿਚ ਸੀਵਰੇਜ ਨਹੀਂ ਸੀ ਪੈ ਚੁੱਕਿਆ ਹੈ | ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ਨੂੰ ਆਉਂਦੀਆਂ ਸੜਕਾਂ ਨੂੰ ਨਵੇਂ ਸਿਰੇ ਤੋਂ ਵਧੀਆ ਬਣਾਇਆ ਜਾ ਰਿਹਾ ਹੈ ਅਤੇ ਗਲਿਆਰਾ ਯੋਜਨਾ ਮੁਕੰਮਲ ਕਰਕੇ ਆਲਾ ਦੁਆਲਾ ਸੁੰਦਰ ਕੀਤਾ ਜਾਵੇਗਾ | ਇਸ ਲਈ ਭਗਵੰਤ ਮਾਨ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਸਾਢੇ 9 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ | ਇਸ ਤੋਂ ਪਹਿਲਾਂ ਵਿਧਾਇਕ ਕਾਕਾ ਬਰਾੜ ਤੇ ਕੌਂਸਲਰਾਂ ਦਾ ਵੱਡੇ ਫ਼ੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਜਸਵਿੰਦਰ ਸਿੰਘ ਬਿੱਟਾ ਸੀਨੀਅਰ ਪੱਤਰਕਾਰ ਅਤੇ ਜਗਦੀਪ ਸਿੰਘ ਜਾਚਕ ਵਲੋਂ ਨਿਭਾਈ ਗਈ | ਇਸ ਮੌਕੇ ਕੌਂਸਲਰਾਂ ਨੇ ਵੀ ਸੰਬੋਧਨ ਕਰਦਿਆਂ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਵਾਰਡਾਂ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ | ਸਭ ਤੋਂ ਪਹਿਲਾਂ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਮੋਹਕਮ ਸਿੰਘ ਸੰਧੂ, ਬਲਰਾਜ ਸਿੰਘ ਭੁੱਲਰ, ਵੀਰਪਾਲ ਕੌਰ, ਮਨਪ੍ਰੀਤ ਕੌਰ, ਐਡਵੋਕੇਟ ਰਣਜੀਤ ਸਿੰਘ ਰਾਜੂ ਬਾਵਾ, ਹਰਗੁਣ ਸਿੰਘ ਸੰਧੂ, ਐਨੀ ਬਾਵਾ, ਅਨਿਲ ਕੁਮਾਰ, ਸੁਖਜੀਤ ਸਿੰਘ ਸੀਤਾ, ਥਾਣੇਦਾਰ ਗੁਰਮੇਲ ਸਿੰਘ ਭੁੱਟੀਵਾਲਾ, ਰਵੀ ਸੰਧੂ, ਦਲਬੀਰ ਸਿੰਘ ਬਰਾੜ, ਸਾਬਕਾ ਸਰਪੰਚ ਮੋਹਣਾ ਗੋਨਿਆਣਾ, ਗੁਰਸ਼ਰਨ ਸਿੰਘ ਬਰਾੜ, ਵਾਹਿਗੁਰੂ ਸਿੰਘ, ਨੰਬਰਦਾਰ ਬਗੀਚਾ ਸਿੰਘ, ਦਰਸ਼ਨ ਸਿੰਘ ਜਟਾਣਾ, ਪਾਲਜੀਤ ਸਿੰਘ, ਜਗਦੀਸ਼ ਕੁਮਾਰ, ਸਾਗਰ ਕੁਮਾਰ, ਹਰਭਰਪੂਰ ਸਿੰਘ ਹਾਜ਼ਰ ਸਨ |