ਦੋਦਾ, 8 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਪਿੰਡ ਭਲਾਈਆਣਾ ਵਿਖੇ 'ਆਪ' ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਇਸ ਦੌਰਾਨ ਵਾਈਸ ਚੇਅਰਮੈਨ ਬਲਾਕ ਸੰਮਤੀ ਬੇਅੰਤ ਸਿੰਘ ਸੰਧੂ ਅਤੇ ਜਗਜੀਤ ਸਿੰਘ ਜੱਗੀ ਮੈਂਬਰ ਦੇ ਯਤਨਾਂ ਨਾਲ ਪਿੰਡ ਭਲਾਈਆਣਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਪਰਿਵਾਰ ਪਾਲਾ ਸਿੰਘ, ਮਹਿੰਦਰ ਸਿੰਘ, ਗੁਰਮੇਲ ਸਿੰਘ, ਛਿੰਦਾ ਸਿੰਘ, ਤੇਜਾ ਸਿੰਘ, ਸੁੱਖਾ ਸਿੰਘ, ਗੁਰਜੰਟ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਭਾਊ, ਗੋਰਾ ਸਿੰਘ, ਚਰਨਜੀਤ ਸਿੰਘ ਅਤੇ ਜਗਸੀਰ ਸਿੰਘ ਆਦਿ ਸ਼ਾਮਿਲ ਹੋਏ | ਇਸ ਮੌਕੇ ਸੰਦੀਪ ਸਿੰਘ ਸੰਨੀ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ, ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ, ਚਰਨਜੀਤ ਸਿੰਘ ਲੁਹਾਰਾ, ਐਡਵੋਕੇਟ ਜਗਤਾਰ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਜਗਸੀਰ ਸਿੰਘ ਸਰਪੰਚ ਆਦਿ ਹਾਜ਼ਰ ਸਨ |