09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਜਪਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਮੰਡਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 09-06-2026
ਮਲੋਟ, 8 ਜੂਨ (ਪਾਟਿਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਵਲੋਂ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਇਸ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਮੰਡਲ ਲੱਖੇਵਾਲੀ ਦੇ ਪ੍ਰਧਾਨ ਵਜੋਂ ਜਸਵੰਤ ਸਿੰਘ ਅਤੇ ਵਿਧਾਨ ਸਭਾ ਹਲਕਾ ਲੰਬੀ ਦੇ ਮੰਡਲ ਬੁਰਜ ਸਿੱਧਵਾਂ ਦੇ ਪ੍ਰਧਾਨ ਵਜੋਂ ਗੁਰਚਰਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਦੋਵਾਂ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਤੇ ਸਭ ਤੋਂ ਅਨੁਸ਼ਾਸਿਤ ਰਾਜਨੀਤਿਕ ਪਾਰਟੀ ਹੈ, ਜਿੱਥੇ ਮਿਹਨਤੀ, ਸਮਰਪਿਤ ਤੇ ਲੋਕਾਂ ਨਾਲ ਜੁੜੇ ਕਾਰਕੁੰਨਾਂ ਨੂੰ ਯੋਗਤਾ ਦੇ ਆਧਾਰ 'ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਤੇ ਗੁਰਚਰਨ ਸਿੰਘ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਲੰਮੇ ਸਮੇਂ ਤੋਂ ਸੰਗਠਨ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਨਵੇਂ ਮੰਡਲ ਪ੍ਰਧਾਨ ਆਪਣੇ-ਆਪਣੇ ਖੇਤਰਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਪੱਧਰ 'ਤੇ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ | ਨਵ-ਨਿਯੁਕਤ ਮੰਡਲ ਪ੍ਰਧਾਨਾਂ ਜਸਵੰਤ ਸਿੰਘ ਅਤੇ ਗੁਰਚਰਨ ਸਿੰਘ ਨੇ ਪਾਰਟੀ ਹਾਈਕਮਾਂਡ, ਪੰਜਾਬ ਭਾਜਪਾ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਤੇ ਸਮਰਪਨ ਨਾਲ ਨਿਭਾਉਣਗੇ | ਇਸ ਨਿਯੁਕਤੀ ਨਾਲ ਭਾਜਪਾ ਕਾਰਕੁੰਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਨਵੇਂ ਮੰਡਲ ਪ੍ਰਧਾਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰ 'ਤੇ ਝੂਠਾ ਪਰਚਾ ਕਰਨ ਖ਼ਿਲਾਫ਼ ਕਾਂਗਰਸੀ ਆਗੂਆਂ ਵਲੋਂ ਧਰਨਾ ਅਗਲੀ ਖ਼ਬਰ ਕਬੱਡੀ ਖਿਡਾਰੀ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24