ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਬਲਜਿੰਦਰ ਸਿੰਘ ਅਤੇ ਭਾਈ ਜਤਿੰਦਰ ਸਿੰਘ ਵਿੱਕੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਗੁਰਬਚਨ ਸਿੰਘ ਬੱਤਰਾ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦਾ ਅੰਤਿਮ ਸਸਕਾਰ 10 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ |