09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਗਨੀਵੀਰ ਆਰਮੀ ਭਰਤੀ ਲਈ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਸੰਬੰਧੀ ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 09-06-2026
ਸ੍ਰੀ ਮੁਕਤਸਰ ਸਾਹਿਬ, 8 ਜੂਨ (ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਜੂਨ 2026 ਵਿਚ ਅਗਨੀਵੀਰ ਦੀ ਲਿਖ਼ਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫ਼ਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਨੌਜਵਾਨਾਂ ਦੀ ਫ਼ਿਜੀਕਲ ਟੈੱਸਟ ਦੀ ਟ੍ਰੇਨਿੰਗ 8 ਜੂਨ 2026 ਤੋਂ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਫ਼ਿਜੀਕਲ ਟੈੱਸਟ ਦੀ ਟ੍ਰੇਨਿੰਗ ਸੀ-ਪਾਈਟ ਦੇ ਤਜ਼ਰਬੇਕਾਰ ਸਟਾਫ਼ ਤੇ ਫ਼ੌਜ ਦੇ ਤਜ਼ਰਬੇਕਾਰ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ | ਅਗਨੀਵੀਰ ਆਰਮੀ ਭਰਤੀ ਰੈਲੀ 18 ਅਗਸਤ 2026 ਤੋਂ ਸ਼ੁਰੂ ਹੋ ਰਹੀ ਹੈ | ਇਸ ਲਈ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕਿ੍ਪਾਲਤਾ ਕਰਨ, ਕਿਉਂਕਿ ਫ਼ਿਜੀਕਲ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ | ਨੌਜਵਾਨ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਕੈਂਪ ਵਿਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ | ਕੈਂਪ ਵਿਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫ਼ਿਕੇਟ ਤੇ ਫ਼ੋਟੋ ਸਟੇਟ ਕਾਪੀ, ਪੰਜਾਬ ਰਿਹਾਇਸ਼ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਜਾਤੀ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ ਇਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ ਵਿਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫ਼ਿਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵੱਡੇ ਕਾਫ਼ਲੇ ਨਾਲ ਪਿੰਡ ਖੁੱਡੀਆਂ ਪਹੁੰਚੇ <br/>
Ad Position 24