08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਬਾਣੀ ਸੰਥਿਆ ਕੈਂਪ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਬਾਣੀ ਸਿਖਾਉਣ ਦਾ ਕੈਂਪ ਸ਼ੁਰੂ ਕੀਤਾ ਗਿਆ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਕੈਂਥ ਨੇ ਦੱਸਿਆ ਹੈ ਕਿ ਇਹ ਕੈਂਪ 30 ਜੂਨ ਤੱਕ ਚੱਲੇਗਾ ਜਿਸ ਵਿਚ ਬੱਚਿਆਂ ਨੂੰ ਪੰਜਾਬੀ ਲਿਖਣੀ, ਬੋਲਣੀ ਅਤੇ ਜਪੁਜੀ ਸਾਹਿਬ ਦੇ ਪਾਠ ਸਿਖਾਏ ਜਾਣਗੇ | ਕੈਂਪ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਤੇ ਤਪਿੰਦਰ ਸਿੰਘ ਬੇਦੀ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਗੇ | ਇਸ ਮੌਕੇ ਕਰਮ ਸਿੰਘ ਪੁਰਬਾ ਵਾਈਸ ਪ੍ਰਧਾਨ, ਇੰਦਰਜੀਤ ਸਿੰਘ ਤੱਗੜ, ਗਿਆਨੀ ਅੰਗਰੇਜ਼ ਸਿੰਘ, ਸੁਰਿੰਦਰ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਬਲਵਿੰਦਰਜੀਤ ਸਿੰਘ ਤੱਗੜ, ਸੇਵਾਦਾਰ ਭਾਈ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ <br/> ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਰੋਸ ਧਰਨਾ ਜਾਰੀ <br/>
Ad Position 24