08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਲੋਟ, 9 ਜੂਨ (ਪਾਟਿਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੀਂਗੜਾ ਧਰਮਸ਼ਾਲਾ ਵਾਰਡ ਨੰਬਰ 9 ਮਲੋਟ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਅਤੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ਅਗਵਾਈ ਕਰ ਰਹੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 150 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 25 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ | ਡਾ. ਗਿੱਲ ਨੇ ਦੱਸਿਆ ਕਿ ਚੁਣੇ ਗਏ ਸਾਰੇ ਮਰੀਜ਼ਾਂ ਦੇ ਆਪ੍ਰੇਸ਼ਨ ਏਕਜੋਤ ਹਸਪਤਾਲ ਸੂਰਜਾ ਰਾਮ ਮਾਰਕੀਟ ਮਲੋਟ ਵਿਖੇ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਉਚ ਗੁਣਵੱਤਾ ਵਾਲੇ ਲੈਂਜ ਵੀ ਬਿਨਾਂ ਕਿਸੇ ਖ਼ਰਚੇ ਦੇ ਪਾਏ ਜਾਣਗੇ | ਇਸ ਮੌਕੇ ਕਮੇਟੀ ਦੇ ਪ੍ਰਧਾਨ ਦੇਸ ਰਾਜ ਸਿੰਘ, ਰਾਜ ਕੁਮਾਰ, ਐੱਮ.ਸੀ. ਦਵਿੰਦਰ ਸਿੰਘ ਬਰਾੜ, ਰਵੀ ਪ੍ਰਕਾਸ਼, ਗੁਰਨਾਮ ਸਿੰਘ ਬਰਾੜ, ਦੀਪਕ ਕੁਮਾਰ, ਗੁਰਮੀਤ ਸਿੰਘ, ਮੋਤੀ ਰਾਮ, ਸਾਬਕਾ ਐੱਮ.ਸੀ. ਸੰਤ ਰਾਮ, ਪ੍ਰਧਾਨ ਹਰਜੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਅਤੇ ਹੋਰ ਸਮਾਜ ਸੇਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਨੂੰ ਸੀਵਰੇਜ ਅਤੇ ਸੜਕੀ ਸਮੱਸਿਆਵਾਂ ਤੋਂ ਮੁਕਤ ਕਰਨ ਦੀ ਮੰਗ <br/> ਅਗਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਇਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਨਿਖੇਧੀ <br/>
Ad Position 24