06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਾਵਰਕਾਮ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਲਗਾਤਾਰ ਧਰਨਾ ਸ਼ੁਰੂ

Ad Position 21
No active advertisement
ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਸ਼ੁਰੂ ਕੀਤਾ ਹੈ | ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸਰਕਲ ਪ੍ਰਧਾਨ ਵਰਿੰਦਰ ਸਿੰਘ, ਸਟੋਰ ਤੋਂ ਮੀਤ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਆਗੂਆਂ ਨੇ ਕਿਹਾ ਕਿ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ, ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਬਣੀਆਂ ਸਹਿਮਤੀਆਂ ਤੋਂ ਭੱਜ ਰਹੀ ਹੈ | ਜਿਸ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵਲੋਂ ਲਗਾਤਾਰ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਦੇਣ ਫ਼ੈਸਲਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਲੰਬੀ ਨੂੰ ਮਿਲੇ ਨਵੇਂ ਬਾਲ ਰੋਗ ਮਾਹਿਰ ਅਗਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ
Ad Position 24