06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੀ.ਐੱਚ.ਸੀ. ਲੰਬੀ ਨੂੰ ਮਿਲੇ ਨਵੇਂ ਬਾਲ ਰੋਗ ਮਾਹਿਰ

Ad Position 21
No active advertisement
ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਸੀ.ਐੱਚ.ਸੀ. ਲੰਬੀ ਲਈ ਸਿਵਲ ਸਰਜਨ ਡਾ. ਸੁਨੀਲ ਕੁਮਾਰ ਬਾਂਸਲ ਵਲੋਂ ਡਾ. ਰਜਤ ਸਿੰਗਲਾ ਸਪੈਸ਼ਲਿਸਟ ਪੀਡੀਆਟਰੀਸ਼ਨ (ਬਾਲ ਰੋਗ ਮਾਹਿਰ) ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ | ਇਸ ਮੌਕੇ ਡਾ. ਸੁਨੀਲ ਕੁਮਾਰ ਬਾਂਸਲ ਨੇ ਕਿਹਾ ਕਿ ਡਾ. ਰਜਤ ਸਿੰਗਲਾ ਦੀ ਨਿਯੁਕਤੀ ਨਾਲ ਖੇਤਰ ਦੇ ਬੱਚਿਆਂ ਨੂੰ ਮਾਹਿਰ ਡਾਕਟਰੀ ਸੇਵਾਵਾਂ ਸਥਾਨਕ ਪੱਧਰ 'ਤੇ ਉਪਲਬਧ ਹੋਣਗੀਆਂ | ਇਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਘੱਟ ਪਵੇਗੀ ਅਤੇ ਸਮੇਂ ਸਿਰ ਇਲਾਜ ਮਿਲ ਸਕੇਗਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਤੱਕ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਇਕ ਮਹੱਤਵਪੂਰਨ ਕਦਮ ਹੈ | ਡਾ. ਰਜਤ ਸਿੰਗਲਾ ਨੇ ਆਪਣੀ ਨਿਯੁਕਤੀ ਲਈ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਨਿਭਾਉਣਗੇ | ਇਸ ਮੌਕੇ ਡਾ. ਕੁਲਤਾਰ ਸਿੰਘ, ਡਾ. ਸਰਬਜੀਤ ਸਿੰਘ, ਡਾ. ਰੋਬਿਨ, ਪਵਿੱਤਰ ਸਿੰਘ ਐੱਮ.ਐੱਲ.ਟੀ., ਲੱਕੀ ਕਲਰਕ, ਗੁਰਚਰਨ ਸਿੰਘ ਫਾਰਮਾਸਿਸਟ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲਘਰ ਦੀਆਂ ਡਿੱਗੀਆਂ ਵਿਚ ਫੁੱਟਪਾਥ ਦਾ ਗੰਦਾ ਪਾਣੀ ਪਾਉਣ ਤੋਂ ਲੋਕਾਂ 'ਚ ਰੋਸ ਅਗਲੀ ਖ਼ਬਰ ਪਾਵਰਕਾਮ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਲਗਾਤਾਰ ਧਰਨਾ ਸ਼ੁਰੂ
Ad Position 24