ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਾਲ ਮਜ਼ਦੂਰੀ ਖ਼ਿਲਾਫ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਪੰਚਾਲ ਅਤੇ ਕਿਰਤ ਤੇ ਸਲਾਹ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਵਲੋਂ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਕਸਬਿਆਂ ਵਿਖੇ ਚਾਈਲਡ ਐਂਡ ਐਡੋਲਸੈਂਟ ਲੇਬਰ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਅਚਾਨਕ ਛਾਪੇਮਾਰੀ ਕਰਕੇ 18 ਸਾਲਾਂ ਤੋਂ ਘੱਟ ਬਾਲ ਅਤੇ ਕਿਸ਼ੋਰ ਕਿਰਤੀਆਂ ਦੀ ਜਾਂਚ ਕੀਤੀ ਗਈ | ਰੇਡ ਦੌਰਾਨ ਕੋਟਕਪੂਰਾ ਚੌਂਕ ਤੇ ਬਠਿੰਡਾ ਰੋਡ 'ਤੇ ਸਥਿਤ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਇਸ ਰੇਡ ਦੌਰਾਨ ਸੰਬੰਧਿਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਭਵਿੱਖ ਵਿਚ ਬਾਲ ਜਾਂ ਕਿਸ਼ੋਰਾਂ ਨੂੰ ਖ਼ਤਰਨਾਕ ਅਦਾਰਿਆਂ ਵਿਚ ਕਿਰਤੀ ਨਾ ਰੱਖਣ ਦੀ ਚਿਤਾਵਨੀ ਦਿੱਤੀ ਗਈ | ਕਿਰਤ ਇੰਸਪੈਕਟਰ ਟਿੰਕੂ ਜੈਨ ਵਲੋਂ ਬਾਲ ਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ 2016 ਦੇ ਅਧੀਨ ਸਜ਼ਾ ਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਤੇ ਸੁਰੱਖਿਅਤ ਬਚਪਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਤੋਂ ਇਲਾਵਾ ਹੋਰ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਵੀ ਚਾਈਲਡ ਲੇਬਰ ਕਾਨੂੰਨ ਸੰਬੰਧੀ ਜਾਗੂਰਕ ਵੀ ਕੀਤਾ ਗਿਆ | ਇਸ ਟਾਸਕ ਫੋਰਸ ਟੀਮ ਵਿਚ ਸਿਹਤ ਵਿਭਾਗ ਤੋਂ ਡਾ. ਯਸ਼ਪਾਲ, ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੁਲਵੰਤ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ ਸਿੱਖਿਆ ਵਿਭਾਗ, ਚਰਨਵੀਰ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਜਗਮੀਤ ਸਿੰਘ ਕਿਰਤ ਵਿਭਾਗ, ਵਿਸ਼ਵਜੀਤ ਸਿੰਘ ਪੀ.ਐੱਲ.ਵੀ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣਾਂ ਲਈ ਕਪਿਲ ਸ਼ਰਮਾ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਸਿਵਲ ਹਸਪਤਾਲ ਵਿਖੇ ਐੱਮ.ਆਰ.ਆਈ. ਸੈਂਟਰ ਦਾ ਨੀਂਹ ਪੱਥਰ ਰੱਖਿਆ
Ad Position 24
No active advertisement