ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਦੋਦਾ ਵਿਖੇ ਸੰਨੀ ਢਿੱਲੋਂ ਨੇ 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 13-06-2026
ਦੋਦਾ, 12 ਜੂਨ (ਰਵੀਪਾਲ)-'ਆਪ' ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ 'ਮੇਰੀ ਰਸੋਈ' ਸਕੀਮ ਤਹਿਤ ਦੋਦਾ ਵਿਖੇ ਫੂਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਏ.ਐੱਫ਼.ਐਸ.ਓ. ਪ੍ਰਵੀਨ ਗੁਪਤਾ, ਇੰਸਪੈਕਟਰ ਅਮਰਪ੍ਰੀਤ ਸਿੰਘ ਤੇ ਰਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸੰਨੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਸਾਰੇ ਵਾਅਦੇ ਪੂਰੇ ਕਰਦੇ ਹੋਏ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ 'ਮੇਰੀ ਰਸੋਈ' ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਘਰੇਲੂ ਰਸੋਈ 'ਚ ਵਰਤੋਂ ਕਰਨ ਵਾਲੇ ਸਾਮਾਨ ਦੀਆਂ ਫੂਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਵਕੀਲ ਬਰਾੜ, ਸਰਪੰਚ ਭਾਗ ਸਿੰਘ, ਰੇਸ਼ਮ ਸਿੰਘ ਮੈਂਬਰ, ਜਲੰਧਰ ਸਿੰਘ ਮੈਂਬਰ, ਡੀਪੂ ਹੋਲਡਰ ਵਿਨੋਦ ਕੁਮਾਰ ਬਾਂਸਲ, ਪ੍ਰਧਾਨ ਗੁਰਪ੍ਰੀਤ ਸਿੰਘ, ਵਿਜੇਪਾਲ ਸਿੰਘ, ਸੰਤ ਸਿੰਘ, ਇਕਬਾਲ ਸਿੰਘ ਬਰਾੜ, ਲਾਬ ਸਿੰਘ ਬਰਾੜ, ਹਰਜਿੰਦਰ ਸਿੰਘ, ਬੱਬੀ ਬਰਾੜ, ਗੁਰਸੇਵਕ ਸਿੰਘ ਸੱਚਦੇਵਾ, ਗੁਰਦੇਵ ਸਿੰਘ ਮੈਂਬਰ, ਸਿਕੰਦਰ ਸਿੰਘ ਬਰਾੜ, ਗੁਰਮੀਤ ਸਿੰਘ ਕੋਆਰਡੀਨੇਟਰ ਤੋਂ ਇਲਾਵਾ ਵੱਡੀ ਗਿਣਤੀ 'ਚ ਲਾਭਪਾਤਰੀ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਾਟੇ ਦੀ ਸਿਖਲਾਈ ਸੰਬੰਧੀ ਮੁਫ਼ਤ ਕੈਂਪ 15 ਤੋਂ ਅਗਲੀ ਖ਼ਬਰ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ 'ਤੇ ਭਾਜਪਾ ਆਗੂਆਂ ਨੇ ਲੱਡੂ ਵੰਡੇ
Ad Position 24
No active advertisement