02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 13-06-2026
ਮਲੋਟ, 12 ਜੂਨ (ਅਜਮੇਰ ਸਿੰਘ ਬਰਾੜ, ਪਾਟਿਲ)-ਮਲੋਟ ਵਿਖੇ ਵੱਖ-ਵੱਖ ਵਾਰਡਾਂ ਵਿਚ ਬਣੀਆਂ ਗਲੀਆਂ ਦੇ ਕੰਮ ਮੁਕੰਮਲ ਹੋਣ ਪਿੱਛੋਂ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਲੀਆਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਮਲੋਟ ਵਿਚ ਵਿਕਾਸ ਕਾਰਜ ਜਾਰੀ ਰੱਖੇ ਹਨ ਅਤੇ ਅੱਜ ਵੀ 1.69 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ ਦਾ ਉਦਘਾਟਨ ਕੀਤਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸਿਰਫ਼ ਵਿਕਾਸ ਤੇ ਕੰਮ ਦੀ ਰਾਜਨੀਤੀ ਹੈ | ਉਨ੍ਹਾਂ ਕਿਹਾ ਕਿ ਜੋ ਗਲੀਆਂ ਅਧੂਰੀਆਂ ਹਨ, ਉਨ੍ਹਾਂ ਦਾ ਕੰਮ ਬਹੁਤ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾਵੇਗਾ ਅਤੇ ਜੇਕਰ ਕਿਸੇ ਗਲੀ ਮੁਹੱਲੇ ਵਿਚ ਗਲੀਆਂ ਨਾਲੀਆਂ ਦਾ ਕੰਮ ਰਹਿ ਵੀ ਗਿਆ ਹੈ ਤਾਂ ਉਹ ਅਗਲੇ ਵਿਕਾਸ ਕਾਰਜਾਂ ਦੀ ਤਜਵੀਜ਼ ਵਿਚ ਪਾ ਦਿੱਤਾ ਜਾਵੇਗਾ | ਮਲੋਟ ਵਿਚ ਅੰਤਾਂ ਦੀ ਪੈ ਰਹੀ ਗਰਮੀ ਦੌਰਾਨ ਬਹੁਤੇ ਮੁਹੱਲਿਆਂ ਵਿਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਸੰਬੰਧੀ ਪੁੱਛੇ ਗਏ ਸਵਾਲ ਵਿਚ ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣੀਆਂ ਸਮੱਸਿਆਵਾਂ ਹਨ, ਪਰ ਉਨ੍ਹਾਂ ਵਲੋਂ ਫ਼ਿਰ ਵੀ ਵਾਰਡਾਂ ਵਿਚ ਟੈਂਕੀਆਂ ਮੁਹੱਈਆ ਕਰਵਾ ਕੇ ਦਿੱਤੀਆਂ ਗਈਆਂ ਹਨ ਅਤੇ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਹੋਰ ਸੁਚਾਰੂ ਢੰਗ ਨਾਲ ਪਾਣੀ ਦੀ ਸਪਲਾਈ ਲਈ ਨਵੀਆਂ ਪਾਈਪਾਂ ਪਾਉਣ ਦੀ ਤਜਵੀਜ਼ ਵੀ ਹੈ | 2027 ਦੀ ਤਿਆਰੀ ਸੰਬੰਧੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2022 ਤੋਂ ਹੀ ਇਸ ਢੰਗ ਨਾਲ ਵਿਕਾਸ ਕਾਰਜਾਂ ਪ੍ਰਤੀ ਪੂਰੀ ਜਾਣਕਾਰੀ ਤੇ ਸਮਰਪਿਤ ਭਾਵਨਾ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਲਗਾਤਾਰ ਜਾਰੀ ਰਹਿਣਗੇ | ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਪ੍ਰਤੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਵਿਲੱਖਣ ਹਨ ਅਤੇ ਜੋ ਵੀ ਆਗੂ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਦਾ ਹੈ, ਉਨ੍ਹਾਂ ਨੂੰ ਇਹ ਜ਼ਰੂਰ ਪਹਿਲ ਦਿੰਦੇ ਹਨ | ਉਨ੍ਹਾਂ ਕਿਹਾ ਕਿ ਬਹੁਤ ਵੱਡੇ ਧਨਾਂਢ ਲੋਕਾਂ ਨੇ ਵੀ ਤਜ਼ਰਬੇ ਕੀਤੇ ਹਨ, ਪਰ ਪੰਜਾਬ ਦੇ ਲੋਕਾਂ ਨੂੰ ਖ਼ਰੀਦਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਉਂਦੀ ਰਹੀ ਹੈ ਅਤੇ ਹੁਣ ਆ ਜਾਵੇ ਤਾਂ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਮੁੱਦਾ ਵਿਕਾਸ ਹੈ ਤੇ ਵਿਕਾਸ ਰਹੇਗਾ | ਇਸ ਮੌਕੇ ਸਾਬਕਾ ਕੌਂਸਲਰ ਹਰਮੇਲ ਸਿੰਘ ਸੰਧੂ, ਰਾਮਗੜ੍ਹੀਆ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ, ਬਲਾਕ ਪ੍ਰਧਾਨ ਰਾਜੀਵ ਉੱਪਲ ਬੱਬੂ, ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 15 ਤੱਕ ਆਪਣੇ ਵੇਰਵੇ ਪੋਰਟਲ 'ਤੇ ਕਰਨ ਅਪਲੋਡ-ਮੁੱਖ ਖੇਤੀਬਾੜੀ ਅਫ... ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇਸ਼ ਦੇ ਹਕੀਕੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਦੇਣ ਧਿਆਨ-ਗਿਰਧਰ
Ad Position 24
No active advertisement