20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਸ਼ਵ ਬਲੱਡ ਡੋਨਰ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 15-06-2026

ਫ਼ਰੀਦਕੋਟ, 14 ਜੂਨ (ਹਰਮਿੰਦਰ ਸਿੰਘ ਮਿੰਦਾ)-ਵਿਸ਼ਵ ਬਲੱਡ ਡੋਨਰ ਦਿਵਸ ਤੇ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਥਾਨਕ ਸਿਵਲ ਹਸਪਤਾਲ ਵਿਖੇ ਮਹਾਂ ਕਾਲ ਸਵਰਗ ਧਾਮ ਸੇਵਾ ਸੁਸਾਇਟੀ ਰਜਿ: ਫ਼ਰੀਦਕੋਟ ਅਤੇ ਸ੍ਰੀ ਗੁਰੂ ਰਵੀਦਾਸ ਸੁਸਾਇਟੀ ਰਜਿ: ਫ਼ਰੀਦਕੋਟ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ‘ਚ 30 ਤੋਂ ਵੱਧ ਵਿਅਕਤੀਆਂ ਨੇ ਆਪਣਾ ਖ਼ੂਨਦਾਨ ਕੀਤਾ। ਕੈਂਪ ਵਿਚ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਬਲਜੀਤ ਸ਼ਰਮਾ ਗੋਲੇਵਾਲਾ ਨੇ 105ਵੀਂ ਵਾਰ ਖ਼ੂਨਦਾਨ ਕੀਤਾ। ਕੈਂਪ ਵਿਚ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿਚ ਮੋਨੂ ਸਿੰਘ, ਕਰਮਨ ਦੀਪ ਸਿੰਘ, ਗੁਰਮੀਤ ਸਿੰਘ, ਪ੍ਰੀਤਵੀਰ ਸਿੰਘ, ਅਰਸ਼ਦੀਪ ਸਿੰਘ, ਲਵਦੀਪ ਸਿੰਘ, ਸੋਨੂ ਸਿੰਘ, ਮਦਨ ਲਾਲ, ਪਰਵੀਨ ਕੁਮਾਰ, ਕ੍ਰਿਸ਼ਨ ਕੁਮਾਰ, ਜਗਦੇਵ ਰਾਜ, ਪਰਮਜੀਤ ਚੰਦ, ਅਨਿਰੁਧ ਸ਼ਰਮਾ, ਮਿਥਨ ਕੁਮਾਰ, ਸਿਕੰਦਰ ਕੁਮਾਰ, ਕੁਮਾਰੀ ਸਵਪਨ, ਤਿਲਕ ਰਾਜ, ਕੁਨਾਲ, ਰਣਜੀਤ ਕੁਮਾਰ, ਲਖਵਿੰਦਰ ਸਿੰਘ, ਰਕੇਸ਼ ਕੁਮਾਰ, ਹਰਦੀਪ ਸਿੰਘ, ਰੁਪਿੰਦਰ ਸਿੰਘ ਆਦਿ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਾਜਨ ਸਿੰਗਲ, ਐਸ.ਐਮ.� ਡਾ. ਪੁਨੀਤ ਕਾਲਜ, ਬੀ.ਟੀ�. ਡਾ. ਸੁਪਰੀਤ ਕੌਰ, ਬਲੱਡ ਬੈਂਕ ਦੇ ਸਮੂਹ ਸਟਾਫ ਰਾਜੇਸ਼ ਕੁਮਾਰ ਮਿੱਤਲ, ਹਰੀ ਸਿੰਘ, ਜਸਪ੍ਰੀਤ ਕੌਰ, ਕਰਮਜੀਤ ਕੌਰ ਸਾਰੇ ਐਮ ਐਲ ਟੀ ਗ੍ਰੇਡ 1, ਰੋਹਿਤ ਐਮ ਐਲ ਟੀ ਗ੍ਰੇਡ 2, ਕੰਪਿਊਟਰ ਆਪ੍ਰੇਟਰ ਗੁਰਮਨਦੀਪ ਸਿੰਘ ਅਤੇ ਗਗਨਦੀਪ ਕੌਰ ਆਦਿ ਵੀ ਹਾਜ਼ਰ ਸਨ। ਕੈਂਪ ਦੇ ਅਖੀਰ ਵਿਚ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਦੇ ਪ੍ਰਧਾਨ ਮਨਜੀਤ ਕੁਮਾਰ, ਚੇਅਰਮੈਨ ਜਗਦੀਸ਼ ਭਾਰਤੀ ਅਤੇ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਦੇ ਚੇਅਰਮੈਨ ਅਸ਼ੋਕ ਭਟਨਾਗਰ ਨੇ ਸਮੂਹ ਖੂਨਦਾਨੀਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਦਿਵਸ ’ਤੇ ਤਿੰਨ ਸ਼ਹਿਰਾਂ ’ਚ ਜਾਗਰੂਕਤਾ ਰੈਲੀ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਆਪਣੀ ਹੋਣੀ ’ਤੇ ਹੰਝੂ ਵਹਾਅ ਰਹੇ ਨੇ ਸਿਵੀਆਂ ਵਾਲੇ ਘਰਾਟ
Ad Position 24