20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਲੋਕ ਸੀ.ਐਮ. ਦੀ ਯੋਗਸ਼ਾਲਾ ਦਾ ਜ਼ਰੂਰ ਲਾਭ ਉਠਾਉਣ

Ad Position 21
No active advertisement
ਅਜੀਤ ਡੈਸਕ 15-06-2026

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਯੋਗਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜੋ ਤਨਾਅ ਮੁਕਤ ਜ਼ਿੰਦਗੀ ਜਿਉਂ ਸਕਣ। ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿਚ ਮਦਦ ਮਿਲ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ �ਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿਚ 24 ਟਰੇਨਰ ਵਲੋਂ 114 ਕਲਾਸ ਲਗਾਈਆਂ ਜਾ ਰਹੀਆਂ ਹਨ, ਮੁਫ਼ਤ ਯੋਗਾ ਕਲਾਸਾਂ ਸਿਖਣ ਵਾਲੇ 16593 ਮੈਂਬਰ ਰਜਿਸਟਰਡ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ.ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ਦਾ ਮਸਲਾ ਇਕ ਹਫ਼ਤੇ ਵਿਚ ਹੱਲ ਕਰਨ ਦਾ ਭਰੋਸਾ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਟੀ. ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ
Ad Position 24