12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜਸਪ੍ਰੀਤ ਸਿੰਘ ਛਾਬੜਾ ਡੀ. ਜੀ. ਪੀ. ਐਪਰੀਸ਼ੀਏਸ਼ਨ ਸਰਟੀਫ਼ਿਕੇਟ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 22-06-2026

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸੜਕ ਸੁਰੱਖਿਆ ‘ਤੇ ਕੰਮ ਕਰ ਰਹੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ, ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਅਤੇ ਟ੍ਰੈਫ਼ਿਕ ਮਾਰਸ਼ਲ ਜਸਪ੍ਰੀਤ ਸਿੰਘ ਛਾਬੜਾ ਨੂੰ ਲੋਕਾਂ ਤੱਕ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਉਣ ‘ਤੇ ਅੱਜ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ ‘ਤੇ ਡੀ.ਐੱਸ.ਪੀ. ਸੜਕ ਸੁਰੱਖਿਆ ਜੋਰਾ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਡੀ.ਜੀ.ਪੀ. ਸੜਕ ਸੁਰੱਖਿਆ ਪੰਜਾਬ ਵਲੋਂ ਭੇਜੇ ਗਏ ਪ੍ਰਸੰਸਾ ਪੱਤਰ ਵੰਡੇ ਗਏ। ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਅਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕਰਨਾ ਸਾਡਾ ਮੁੱਖ ਮਕਸਦ ਹੈ। ਉਨ੍ਹਾਂ ਪੁਲਿਸ ਦੇ ਉਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਅਗਲੀ ਖ਼ਬਰ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ
Ad Position 24