ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ �ਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 35 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ। ਅੱਜ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 35,000 ਰੁਪਏ ਇਨ੍ਹਾਂ ਨੂੰ ਤਕਸੀਮ ਕੀਤੇ ਗਏ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. �ਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜ਼ੈਲਦਾਰ, ਗੁਰਚਰਨ ਸਿੰਘ ਆਸਟਰੇਲੀਆ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ. ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦਿੱਤੀ
ਅਜੀਤ ਡੈਸਕ
22-06-2026