11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵਿਸ਼ਵ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-06-2026

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟੋਰੇਟ ਆਫ਼ ਆਯੂਰਵੇਦਾ ਪੰਜਾਬ ਵਲੋਂ ਆਯੂਸ਼ ਮੰਤਰਾਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਦੀ ਪ੍ਰਧਾਨਗੀ ਵਿਚ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੋਗ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਲਪ ਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਮੁਹੱਲਿਆਂ ਜਾਂ ਕਾਲੋਨੀਆਂ ਵਿਚ ਮੁਫ਼ਤ ਯੋਗ ਕਲਾਸਾਂ ਸ਼ੁਰੂ ਕਰਵਾਉਣ ਲਈ ਇਸ ਨੰਬਰ ‘ਤੇ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਵੈੱਬਸਾਈਟ ‘ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ 25 ਵਿਅਕਤੀਆਂ ਦਾ ਸਮੂਹ ਤਿਆਰ ਹੋਵੇ ਤਾਂ ਮਾਹਿਰ ਯੋਗ ਟਰੇਨਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਸਥਾਨਾਂ ‘ਤੇ ਮੁਫ਼ਤ ਯੋਗ ਕਲਾਸਾਂ ਲਗਾਉਣਗੇ। ਉਨ੍ਹਾਂ ਯੋਗ ਦਿਵਸ ਮੌਕੇ ਸ਼ਮੂਲੀਅਤ ਕਰਨ ਵਾਲੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਸਾਨੂੰ ਪ੍ਰੇਰਣਾ ਦਿੰਦਾ ਹੈ ਕਿ ਅਸੀਂ ਯੋਗ ਨੂੰ ਸਾਲ ਭਰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਈਏ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ। ਇਸ ਮੌਕੇ ਡਾ. ਸ਼ਿਲਪਾ ਅਤੇ ਡਾ. ਮੋਨਿਕਾ ਵਲੋਂ ਵੱਖ-ਵੱਖ ਯੋਗ ਅਭਿਆਸ ਕਰਵਾਏ ਗਏ। ਭਾਗੀਦਾਰਾਂ ਨੂੰ ਸਰੀਰ ਨੂੰ ਚੁਸਤ-ਦਰੁਸਤ ਰੱਖਣ ਲਈ ਤਾੜ ਆਸਣ, ਵਰਿਕਸ਼ ਆਸਣ, ਅਰਧ ਚੱਕਰ ਆਸਣ, ਵਕਰ ਆਸਣ, ਵਜਰ ਆਸਣ, ਊਸ਼ਟਰ ਆਸਣ ਅਤੇ ਪਵਨ ਮੁਕਤ ਆਸਣ ਆਦਿ ਦਾ ਅਭਿਆਸ ਕਰਵਾਇਆ ਗਿਆ। ਇਸ ਤੋਂ ਬਾਅਦ ਪ੍ਰਾਣਾਯਾਮ ਅਤੇ ਧਿਆਨ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਮਿਮਿਟ ਪਾਰਕ ਮਲੋਟ, ਧੀਰ ਮਿਊਂਸੀਪਲ ਪਾਰਕ ਗਿੱਦੜਬਾਹਾ ਅਤੇ ਲੰਬੀ ਹਲਕੇ ਵਿਚ ਗੁਰੂ ਨਾਨਕ ਦੇਵ ਜੀ ਕਾਲਜ ਕਿੱਲਿਆਂਵਾਲੀ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗ ਮਾਹਿਰਾਂ ਵਲੋਂ ਵੱਖ-ਵੱਖ ਯੋਗ ਅਭਿਆਸ ਕਰਵਾਏ ਗਏ ਅਤੇ ਲੋਕਾਂ ਨੂੰ ਯੋਗ ਅਪਣਾਉਣ ਤੇ ਸਿਹਤਮੰਦ ਜੀਵਨਸ਼ੈਲੀ ਵੱਲ ਕਦਮ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਵਾਤਾਵਰਣ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਵਲੋਂ ਸਮਾਗਮ ਦੌਰਾਨ ਬੂਟੇ ਵੀ ਵੰਡੇ ਗਏ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ, ਡਾ. ਨਰੇਸ਼ ਪਰੂਥੀ, ਆਜ਼ਾਦ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਯੋਗਾ, ਸਤਵਿੰਦਰ ਸਿੰਘ, ਸਮੂਹ ਆਯੁਰਵੈਦਿਕ ਡਾਕਟਰ, ਉਪ ਵੈਦ, ਯੋਗਾ ਟਰੇਨਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਗੁਥਮੁੜਾ ਵਿਖੇ 12ਵਾਂ ਕੌਮਾਂਤਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24