ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਯੋਗ ਕੈਂਪ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਮਿਹਨਤੀ ਅਧਿਆਪਕਾਂ ਸੁਰਿੰਦਰ ਪਾਲ ਤੇ ਸੁਖਬੀਰ ਸਿੰਘ ਨੇ ਬੱਚਿਆਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸੁਖਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮਾੜੀਆਂ ਆਦਤਾਂ ਤੋਂ ਦੂਰ ਰਹਿ ਕੇ ਖੇਡਾਂ ਤੇ ਯੋਗ ਵੱਲ ਪ੍ਰੇਰਿਤ ਹੋਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਬੜੀ ਹੀ ਦਿਲਚਸਪੀ ਨਾਲ ਵੱਖ-ਵੱਖ ਆਸਣ ਜਿਵੇਂ ਪ੍ਰਾਣਾਯਾਮ, ਤਾੜਾਸਨ ਤੇ ਪਦਮਾਸਨ ਕੀਤੇ। ਅਖ਼ੀਰ ‘ਚ ਸਾਰਿਆਂ ਨੂੰ ਰੋਜ਼ਾਨਾ ਸਵੇਰੇ ਯੋਗ ਕਰਨ ਦਾ ਪ੍ਰਣ ਦਿਵਾਇਆ ਗਿਆ ਅਤੇ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਫ਼ਲ ਵੀ ਵੰਡੇ ਗਏ।