ਸ੍ਰੀ ਮੁਕਤਸਰ ਸਾਹਿਬ, 26 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀ ਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਅੱਜ ਅਬੋਹਰ ਰੋਡ ਸਥਿਤ ਕਬਾੜ ਦੀਆਂ ਦੁਕਾਨਾਂ, ਟਾਇਰਾਂ ਦੀਆਂ ਦੁਕਾਨਾਂ ਅਤੇ ਹੋਰ ਜਨਤਕ ਥਾਵਾਂ, ਸੁਰਗਾਪੁਰੀ ਬਸਤੀ ਤੇ ਨਾਲ ਲਗਦੇ ਏਰੀਏ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਡਾ. ਰੋਬਿਨ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਸਿੰਘ ਕੁਮਾਰ ਡੀ.ਐੱਮ.ਸੀ., ਵਿਨੋਦ ਕੁਮਾਰ ਏ.ਐੱਮ.ਓ., ਭਗਵਾਨ ਦਾਸ, ਲਾਲ ਚੰਦ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿਹਤ ਵਰਕਰ ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ, ਹਰਪਾਲ ਸਿੰਘ, ਮਨੀਸ਼ ਕੁਮਾਰ, ਕੁਲਬੀਰ ਸਿੰਘ, ਅੰਮ੍ਰਿਤਪਾਲ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।