ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਪਿੰਡ ਸਰਾਏਨਾਗਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਾਡੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸ਼ਰਧਾਲੂਆਂ ਦੇ ਮਨ ਨੂੰ ਸ਼ਾਂਤੀ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਜਸਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਸੁਖਜਿੰਦਰ ਸਿੰਘ ਸਾਬਕਾ ਪੰਚ, ਹਲਕਾ ਇੰਚਾਰਜ ਲਖਵਿੰਦਰ ਸਿੰਘ, ਅਮਨਦੀਪ ਕੌਰ ਗਾਰਡ, ਕਿਰਨਪਾਲ ਕੌਰ, ਦਿਲਬਾਗ ਸਿੰਘ, ਕੁਲਜੀਤ ਸਿੰਘ, ਰਾਜਵਿੰਦਰ ਸਿੰਘ, ਅੰਗਰੇਜ ਸਿੰਘ, ਜਗਦੀਸ਼ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।