ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਿਜਲੀ ਦੇ ਵੱਡੇ ਪਾਵਰ ਕੱਟ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 28-06-2026
ਸ੍ਰੀ ਮੁਕਤਸਰ ਸਾਹਿਬ, 27 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਬਿਜਲੀ ਦੇ ਵੱਡੇ-ਵੱਡੇ ਪਾਵਰ ਕੱਟ ਲੱਗਣ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਝੋਨ ਲਗਾਉਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਹੁਣ ਝੋਨੇ ਦੀ ਲਵਾਈ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ ਅਤੇ ਬਿਜਲੀ 4 ਤੋਂ 5 ਘੰਟਿਆਂ ਲਈ ਮਿਲ ਰਹੀ ਹੈ। ਨਹਿਰਾਂ ਦੀਆਂ ਟੇਲਾਂ ’ਤੇ ਵੀ ਨਹਿਰੀ ਪਾਣੀ ਪੂਰਾ ਨਹੀਂ ਪਹੁੰਚ ਰਿਹਾ, ਜਿਸ ਕਰਕੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਅਤੇ ਨਹਿਰੀ ਪਾਣੀ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਿੰਦਰ ਘੁਗਿਆਣਵੀ ਨੂੰ ਫੈਲੋਸ਼ਿਪ ਦਿੱਤੇ ਜਾਣ ’ਤੇ ਵਧਾਈ ਦਿੱਤੀ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ
Ad Position 24
No active advertisement