ਲੰਬੀ, 3 ਜੁਲਾਈ (ਮੇਵਾ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਲੰਬੀ ਡਾ. ਹਰਿੰਦਰਪਾਲ ਸਿਘ ਦੀ ਅਗਵਾਈ ਵਿਚ ਸਿਹਤ ਵਿਭਾਗ ਲੰਬੀ ਅਤੇ ਕ੍ਰਿਭਕੋ ਸੰਸਥਾ ਦੇ ਸਹਿਯੋਗ ਨਾਲ ਪਿੰਡ ਲਾਲਬਾਈ ਵਿਖੇ ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਲੈ ਕੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰੀ ਟੀਮ ਵਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਸ਼ਕਤੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਾਡੀ ਪਹਿਲੀ ਤਰਜ਼ੀਹ ਹੈ। ਬਲਾਕ ਐਜੂਕੇਟਰ ਅਮਨ ਕੰਬੋਜ ਨੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਬਿਮਾਰੀਆਂ ਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਏਰੀਆ ਮੈਨੇਜਰ ਕ੍ਰਿਭਕੋ ਵਿਕਾਸ ਬਿਸ਼ਨੋਈ ਅਤੇ ਅਨੁਜ ਆਵਲਾ ਜ਼ਿਲ੍ਹਾ ਮੈਨੇਜਰ ਕ੍ਰਿਭਕੋ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਕ੍ਰਿਭਕੋ ਵਲੋਂ ਸਮੇਂ-ਸਮੇਂ ’ਤੇ ਲੋਕਾਂ ਦੀਆਂ ਸਹੂਲਤਾਂ ਵਾਸਤੇ ਅਜਿਹੇ ਸੈਮੀਨਾਰ ਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸ ਮੌਕੇ ਬਲਾਕ ਐੱਸ.ਆਈ. ਪ੍ਰਿਤਪਾਲ ਸਿੰਘ, ਸੀ.ਐੱਚ.ਓ. ਰਣਦੀਪ ਕੌਰ, ਮ.ਪ.ਹ.ਵ. ਮੇਲ ਤਰਸੇਮ ਸਿੰਘ, ਜਸਵਿੰਦਰ ਸਿੰਘ, ਸੈਕਟਰੀ ਮੰਗਲ ਸਿੰਘ ਕਿੰਗਰਾ, ਪ੍ਰਧਾਨ ਬਲਵਿੰਦਰ ਸਿੰਘ ਬਰਾੜ, ਸੇਲਜਮੈਨ ਸੁਖਮੰਦਰ ਸਿੰਘ, ਗੁਰਦਿੱਤਾ ਸਿੰਘ ਕਮੇਟੀ ਮੈਂਬਰ, ਦਰਸ਼ਨ ਸਿੰਘ, ਸੁਖਮੰਦਰ ਸਿੰਘ ਨੰਬਰਦਾਰ, ਇੰਸਪੈਕਟਰ ਗੋਵਿੰਦਰ ਸਿੰਘ, ਮਨਜੀਤ ਸਿੰਘ ਹਾਜ਼ਰ ਸਨ।